ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਫਿਰੌਤੀ ਮੰਗਣ ਦਾ ਮਾਮਲਾ- SHO ਨਾਗਰਾ ਨੌਕਰੀ ਤੋਂ ਬਰਖਾਸਤ

ਫਿਰੌਤੀ ਮੰਗਣ ਦਾ ਮਾਮਲਾ- SHO ਨਾਗਰਾ ਨੌਕਰੀ ਤੋਂ ਬਰਖਾਸਤ


ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ


ਐਫਬੀਆਈ ਦੇ ਆਪ੍ਰੇਸ਼ਨ ਹਾਰਡਬਾਲ ਦੌਰਾਨ ਅਮਰੀਕਾ ਵਿੱਚ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਮੰਗਣ ਦੇ ਦੋਸ਼ ‘ਚ ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਇਸ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਨਾਗਰਾ ਵਿਰੁੱਧ ਸ਼ੁੱਕਰਵਾਰ ਦੇਰ ਰਾਤ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕਰਕੇ ਮੁਅੱਤਲ ਕੀਤਾ ਗਿਆ ਸੀ।

ਅੱਜ ਸਵੇਰੇ ਪੁਲਿਸ ਨੇ SHO ਦਾ ਮੈਡੀਕਲ ਕਰਵਾ ਕੇ ਸਵੇਰੇ 11 ਵਜੇ ਦਸੂਹਾ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਅਜੇ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਪੁਲਿਸ ਪੁੱਛਗਿੱਛ ਲਈ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਦੇ ਰਿਮਾਂਡ ਦੀ ਮੰਗ ਕਰੇਗੀ।

ਦੱਸ ਦਈਏ ਕਿ ਐਫਬੀਆਈ ਦੇ ਆਪ੍ਰੇਸ਼ਨ ਹਾਰਡਬਾਲ ਦੌਰਾਨ ਫਿਰੌਤੀ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੇ ਨਾਲ ਨਾਗਰਾ ਦਾ ਨਾਮ ਵੀ ਸਾਹਮਣੇ ਆਇਆ ਸੀ। ਇਸ ਦਾ ਨੋਟਿਸ ਲੈਂਦੇ ਹੋਏ, ਡੀਆਈਜੀ ਨਵੀਨ ਸਿੰਗਲਾ ਨੇ ਤੁਰੰਤ ਗੁਰਿੰਦਰਜੀਤ ਨਾਗਰਾ ਨੂੰ ਲਾਈਨ ਹਾਜ਼ਰ ਰੱਖਿਆ ਅਤੇ ਜਾਂਚ ਸੁਪਰਡੈਂਟ ਆਫ਼ ਪੁਲਿਸ ਵਿਨੀਤ ਅਹਲਾਵਤ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ, ਇੰਸਪੈਕਟਰ ਨਾਗਰਾ ਵਿਰੁੱਧ ਦੇਰ ਰਾਤ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਅਤੇ ਪੁਲਿਸ ਨੇ ਟਾਂਡਾ ਪੁਲਿਸ ਸਟੇਸ਼ਨ ਵਿੱਚ ਦਰਜ ਮਾਮਲੇ ਦੇ ਸਬੰਧ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਪੁਲਿਸ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਕੇ ਇਸ ਮਾਮਲੇ ‘ਚ ਪੁੱਛਗਿੱਛ ਕਰੇਗੀ।

Sho nagra dismissed from job


Popular Posts
Just Now