ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ- NEET ਪੇਪਰ ਲੀਕ 'ਤੇ PM ਮੋਦੀ

ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ- NEET ਪੇਪਰ ਲੀਕ


‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਤੇ ਦੇਸ਼ ਦੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਮਾਮਲਿਆਂ ਲਈ ਫਾਸਟ ਟਰੈਕ ਕੋਰਟ ਬਣਾਈਆਂ ਜਾਣਗੀਆਂ।

ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਦੱਸਿਆ ਕਿ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ NEET ਪ੍ਰੀਖਿਆ ਦੇ ਪੇਪਰ ਲੀਕ ਦੀ ਸੂਚਨਾ ਮਿਲਦੇ ਹੀ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। PM ਮੋਦੀ ਨੇ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿਚੋਂ 13 ਮੁਲਜ਼ਮ ਫਿਲਹਾਲ ਜੇਲ੍ਹ ਵਿਚ ਬੰਦ ਹਨ।


ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੇ ਦਸਤਾਵੇਜ਼ ਲੀਕ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਗਏ ਹਨ। ਨੌਜਵਾਨ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Pm Modi On Tweet


Popular Posts
Just Now