July 31, 2026
Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ
ਕੈਨੇਡਾ ਰਹਿ ਰਹੇ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ ਜਿਸ ਕਰਕੇ ਵਿਦਿਆਰਥੀਆਂ ‘ਤੇ ਡਿਪੋਰਟ ਦੀ ਤਲਵਾਰ ਲਟਕ ਰਹੀ ਹੈ। ਵੱਡੀ ਖਬਰ ਹੈ ਕਿ ਜਿਹੜੇ ਵਿਦਿਆਰਥੀ ਵਿਦੇਸ਼ ਜਾਣ ਦਾ ਸੁਪਨਾ ਦੇਖ ਰਹੇ ਹਨ, ਹੁਣ ਉਨ੍ਹਾਂ ਦੇ ਮਨ ਵਿਚ ਡਰ ਬੈਠਦਾ ਜਾ ਰਿਹਾ ਹੈ। ਲੱਖਾਂ ਰੁਪਏ ਖਰਚ ਕੇ ਕੈਨੇਡਾ ਗਏ ਵਿਦਿਆਰਥੀ ਹੁਣ ਡਿਪੋਰਟ ਹੋਣ ਦੀ ਕਗਾਰ ‘ਤੇ ਹਨ।
ਇਸੇ ਕਰਕੇ ਕਈ ਵਿਦਿਆਰਥੀ ਭੁੱਖ ਹੜਤਾਲ ‘ਤੇ ਬੈਠੇ ਹਨ, ਕਈ ਸੜਕਾਂ ‘ਤੇ ਰਾਤਾਂ ਕੱਟ ਰਹੇ ਹਨ ਤੇ ਕਈ ਡਿਪ੍ਰੈਸ਼ਨ ਵਿਚ ਚਲੇ ਗਏ ਹਨ। ਆਖਿਰਕਾਰ ਡਿਪੋਰਟ ਦੇ ਖਤਰੇ ਵਿਚ ਜੋ ਅੰਕੜੇ ਸਾਹਮਣੇ ਆਏ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਕੈਨੇਡਾ ਵਿਚ ਅਲਬਰਟਾ ਦੇ ਕੈਲਗਿਰੀ ਵਿਚ1000 ਭਾਰਤੀ ਵਿਦਿਆਰਥੀ ਪਿਛਲੇ3 ਹਫਤੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਚੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਪੰਜਾਬੀ ਹਨ। ਇਨ੍ਹਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਗਭਗ500 ਵਿਦਿਆਰਥੀਆਂ ਦੀਆਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ ਹੋਣ ਕਰਕੇ ਡਿਪੋਰਟੇਸ਼ਨ ਦਾ ਖਤਰਾ ਮੰਡਰਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਿਸ ਭਰੋਸੇ ‘ਤੇ ਉਨ੍ਹਾਂ ਨੇ ਕਾਲਜਾਂ ਵਿਚ ਦਾਖਲਾ ਲਿਆ, ਉਹ ਹੀ ਹੁਣ ਟੁੱਟ ਰਿਹਾ ਹੈ। ਲੱਖਾਂ ਰੁਪਏ ਦੀ ਫੀਸ ਭਰ ਕੇ ਪੜ੍ਹਾਈ ਪੂਰੀ ਕਰਨ ਮਗਰੋਂ ਉਨ੍ਹਾਂ ਦੀ ਪੜ੍ਹਾਈ ਨੂੰ ਨਾਨ-ਕ੍ਰੇਡਿਟੇਬਲ ਦੱਸ ਕੇ ਵਰਕ ਪਰਮਿਟ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਈ ਵਿਦਿਆਰਥੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨਾਲ ਪੜ੍ਹੇ ਕੁਝ ਨੂੰ3-3 ਸਾਲ ਦੇ ਵਰਕ ਪਰਮਿਟ ਮਿਲ ਗਏ। ਪਰ ਉਨ੍ਹਾਂ ਦੀਆਂ ਫਾਈਲਾਂ ਰੱਦ ਕਰ ਦਿੱਤੀਆਂ ਗਈਆਂ।
ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਬਹੁਤ ਸਾਰੇ ਵਿਦਿਆਰਥੀ ਮਾਨਸਿਕ ਤਣਾਅ ਵਿਚ ਹਨ। ਕਿਸੇ ਦੇ ਸਿਰ ‘ਤੇ ਪਰਿਵਾਰ ਦਾ ਕਰਜ਼ਾ ਹੈ ਤੇ ਕੋਈ ਆਪਣੇ ਪਰਿਵਾਰ ਨੂੰ ਸੱਚ ਦੱਸਣ ਤੋਂ ਵੀ ਡਰ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਰਕ ਪਰਮਿਟ ਰੱਦ ਹੋਣ ਕਰਕੇ ਉਨ੍ਹਾਂ ਦਾ ਕਾਨੂੰਨੀ ਸਟੇਟਸ ਵੀ ਖਤਰੇ ਵਿਚ ਪੈ ਗਿਆ ਹੈ। ਹੈਲਥ ਲਾਇਸੈਂਸ ਰੱਦ ਹੋ ਗਏ ਹਨ ਤੇ ਡਰਾਈਵਿੰਗ ਲਾਇਸੈਂਸ ਦੀ ਮਿਆਦ ਵੀ ਖਤਮ ਹੋ ਰਹੀ ਹੈ ਤੇ ਕੰਮ ਕਰਨ ਦਾ ਹੱਕ ਵੀ ਨਹੀਂ ਰਿਹਾ। ਕੈਲਗਿਰੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦਿਆਰਥੀਆਂ ਦੇ ਹੱਕ ਵਿਚ ਆਈ ਹੈ। ਕਮੇਟੀ ਦਾ ਕਹਿਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਲੰਗਰ, ਰਾਸ਼ਨ ਜਾਂ ਰੋਟੀ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਗੁਰੂ ਘਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਕਾਨੂੰਨੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਦੁਬਾਰਾ ਵਰਕ ਪਰਮਿਟ ਲਈ ਅਰਜ਼ੀ ਨਾ ਦੇਣ ਸਗੋਂ ਫੈਡਰਲ ਕੋਰਟ ਵਿਚ ਆਪਣੇ ਕੇਸ ਨੂੰ ਚੈਲੰਜ ਕਰਨ ਤੇ ਨਾਲ ਹੀ90 ਦਿਨਾਂ ਵਿਚ ਕਿਸੇ ਮਾਨਤਾ ਪ੍ਰਾਪਤ ਕਾਲਜ ਵਿਚ ਨਵਾਂ ਕੋਰਸ ਲੈ ਕੇ ਆਪਣਾ ਸਟੂਡੈਂਟ ਸਟੇਟਸ ਬਹਾਲ ਕਰਨ ਦੀ ਕੋਸ਼ਿਸ਼ ਕਰਨ।
Students living