ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ    ਐਫ਼ਬੀਆਈ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ, ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਨਾਲ ਸਬੰਧਾਂ ਦੇ ਦੋਸ਼   
ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ
July 31, 2026
Congress-leaders-son-for-luring

ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ


ਸਿਆਸੀ ਹਲਕੇ ਦੇ ਇੱਕ ਸੀਨੀਅਰ ਕਾਂਗਰਸ ਆਗੂ ਦੇ ਸ਼ਾਦੀਸ਼ੁਦਾ ਪੁੱਤਰ ਨਵਜੋਤ ਸਿੰਘ ‘ਨਿੱਪੀ’ ਖ਼ਿਲਾਫ਼ ਪਰਵਾਸੀ ਪਲੰਬਰ ਦੀ ਕਰੀਬ13-14 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਕਥਿਤ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਲਿਜਾਣ ਦੇ ਦੋਸ਼ ਲੱਗੇ ਹਨ। ਥਾਣਾ ਕਿੱਲਿਆਂਵਾਲੀ ਵਿਖੇ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਬੀਐਨਐਸ ਦੀਆਂ ਧਾਰਾਵਾਂ87 ਅਤੇ137(2) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਾਮਲਾ ਲੰਬੀ ਹਲਕੇ ਦੀ ਚੋਣ ਰਾਜਨੀਤੀ ਵਿਚ ਸਿਖਰਲੇ ਸਰਗਰਮ ਕਾਂਗਰਸ ਆਗੂ ਦੇ ਪਰਿਵਾਰ ਨਾਲ ਜੁੜਿਆ ਹੋਣ ਕਾਰਨ ਖੇਤਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਧਰ, ਨਿੱਪੀ ਦੇ ਪਿਤਾ ਗੁਰਜੰਟ ਸਿੰਘ ਬਰਾੜ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਸ ਦੇ ਵਾਪਸ ਆਉਣ ’ਤੇ ਸਾਰੀ ਹਕੀਕਤ ਸਾਹਮਣੇ ਆ ਜਾਵੇਗੀ।

ਘਟਨਾਕ੍ਰਮ ਅਨੁਸਾਰ ਦੋਵੇਂ ਮੰਗਲਵਾਰ ਸ਼ਾਮ ਕਰੀਬ ਤਿੰਨ-ਚਾਰ ਘੰਟਿਆਂ ਦੇ ਫਰਕ ਨਾਲ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਏ। ਲੜਕੀ28 ਜੁਲਾਈ ਨੂੰ ਸ਼ਾਮ ਕਰੀਬ4 ਵਜੇ ਸਫ਼ਾਈ ਕਰਨ ਲਈ ਘਰੋਂ ਨਿਕਲੀ ਸੀ, ਪਰ ਜਿਸ ਘਰ ਜਾਣਾ ਸੀ ਉੱਥੇ ਪੁੱਜੀ ਹੀ ਨਹੀਂ। ਉੱਧਰ, ਨਿੱਪੀ ਸ਼ਾਮ7 ਵਜੇ ਤੋਂ ਬਾਅਦ ਘਰੋਂ ਗਾਇਬ ਹੋਇਆ। ਦੋਵੇਂ ਪਰਿਵਾਰਾਂ ਵੱਲੋਂ ਆਪੋ-ਆਪਣੇ ਪੱਧਰ ’ਤੇ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ।

ਸ਼ਿਕਾਇਤ ਮੁਤਾਬਕ ਲੜਕੀ ਸੱਤਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਲੜਕੀ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਨਵਜੋਤ ਨਿੱਪੀ ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਇੱਕ ਪੁੱਤਰ ਨਿੱਪੀ ਦੇ ਘਰ ਸਫ਼ਾਈ ਦਾ ਕੰਮ ਕਰਦਾ ਹੈ। ਪਰਵਾਸੀ ਪਰਿਵਾਰ ਆਪਣੇ ਛੇ ਬੱਚਿਆਂ ਸਮੇਤ ਕਾਂਗਰਸੀ ਆਗੂ ਦੇ ਘਰ ਨੇੜੇ ਇੱਕ ਸਰਮਾਏਦਾਰ ਦੇ ਖਾਲੀ ਪਲਾਟ ਵਿੱਚ ਝੁੱਗੀ ਬਣਾ ਕੇ ਰਹਿੰਦਾ ਹੈ ਅਤੇ ਲਾਪਤਾ ਲੜਕੀ ਛੇ ਬੱਚਿਆਂ ਵਿੱਚ ਤੀਸਰੇ ਨੰਬਰ ਦੀ ਹੈ।

ਮਾਮਲਾ ਪੁਲੀਸ ਕੋਲ ਪੁੱਜਣ ਤੋਂ ਬਾਅਦ ਜਾਂਚ ਟੀਮ ਨੇ ਇਲਾਕੇ ਦੇ ਕਈ ਸੀਸੀਟੀਵੀ ਕੈਮਰੇ ਫਰੋਲੇ। ਲੜਕੀ ਦੇ ਪਿਤਾ ਨੇ ਦਾਅਵਾ ਕੀਤਾ ਕਿ ਜਦੋਂ ਪੁਲੀਸ ਨੇ ਨਾਮਜ਼ਦ ਦੇ ਘਰ ਦੇ ਸੀਸੀਟੀਵੀ ਦੇਖਣ ਦੀ ਗੱਲ ਕੀਤੀ ਤਾਂ ਕਥਿਤ ਤੌਰ ’ਤੇ ਕੈਮਰੇ ਖਰਾਬ ਹੋਣ ਦੀ ਗੱਲ ਆਖੀ ਗਈ। ਪਰਿਵਾਰਕ ਸੂਤਰਾਂ ਅਨੁਸਾਰ ਬੁੱਧਵਾਰ ਨੂੰ ਨਿੱਪੀ ਨੇ ਕਿਸੇ ਹੋਰ ਦੇ ਫੋਨ ਤੋਂ ਕਈ ਜਾਣਕਾਰਾਂ ਨਾਲ ਗੱਲ ਕੀਤੀ ਅਤੇ ਕੁਝ ਸਮੇਂ ਲਈ ਉਸ ਦਾ ਆਪਣਾ ਫੋਨ ਵੀ ਚਾਲੂ ਹੋ ਕੇ ਮੁੜ ਬੰਦ ਹੋ ਗਿਆ।

ਜਾਂਚ ਅਧਿਕਾਰੀ ਏਐਸਆਈ ਮੋਹਨ ਸਿੰਘ ਨੇ ਦੱਸਿਆ ਕਿ ਨਵਜੋਤ ਨਿੱਪੀ ਖ਼ਿਲਾਫ਼ ਬੀਐਨਐਸ ਦੀਆਂ ਧਾਰਾਵਾਂ87 ਅਤੇ137(2) ਤਹਿਤ ਕੇਸ ਦਰਜ ਕਰਕੇ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਪੜਤਾਲ ਕੀਤੀ ਜਾ ਰਹੀ ਹੈ।

Congress leaders son for luring

local advertisement banners
Comments


Recommended News
Popular Posts
Just Now