ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਨੇ ਤਖਤੀਆਂ ਚੁੱਕ ਕੇ ਸੰਸਦ ਬਾਹਰ ਕੀਤਾ ਪ੍ਰਦਰਸ਼ਨ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਨਵੀਂ ਦਿੱਲੀ : ਅਕਾਲੀ ਆਗੂਆਂ ਨੇ ਜੇਲ੍ਹਾਂ ਵਿਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸਮੇਤ ਹੋਰ ਅਕਾਲੀ ਲੀਡਰਸ਼ਿਪ ਵੱਲੋਂ ਤਖਤੀਆਂ ਚੁੱਕ ਕੇ ਸੰਸਦ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਤਰੀਆਂ ਨੂੰ ਰੋਕ ਕੇ ਇਸ ਮੁੱਦੇ 'ਤੇ ਧਿਆਨ ਦੇਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਆਗੂਆਂ ਵੱਲੋਂ ਜੰਤਰ-ਮੰਤਰ 'ਤੇ ਵੀ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦਾ ਕਹਿਣਾ ਹੈ ਕਿ ਸਿੰਘ ਆਪਣੇ ਮੁਕੱਦਮਿਆਂ ਦੀ 2019 ਤੱਕ ਹੀ ਸਜ਼ਾ ਕੱਟ ਚੁੱਕੇ ਹਨ ਅਤੇ ਹੁਣ ਸਰਕਾਰ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰੇ।
For the release of the captive Singhs the Akali Dal protested outside the Parliament by raising placards