ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਜਲੰਧਰ 'ਚ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ

ਜਲੰਧਰ 'ਚ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕਰਵਾਏ ਗਏ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਸੂਬੇ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਨਿਭਾਈ ਗਈ। ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰ ਧੂਮਧਾਮ ਨਾਲ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਸਟੇਡੀਅਮ ਵਿਚ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਪ੍ਰਮੁੱਖ ਸਖ਼ਸ਼ੀਅਤਾਂ ਪੁੱਜੀਆਂ ਹੋਈਆਂ ਹਨ।
ਮੁੱਖ ਮਹਿਮਾਨ ਨੇ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਮੁੱਖ ਮਹਿਮਾਨ ਡਾ ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਸੰਬੋਧਨ ਦੌਰਾਨ ਅਜਨਾਲਾ ਵਿਖੇ 1857 ਦੇ ਗਦਰ ਦੌਰਾਨ ਸ਼ਹੀਦ ਕੀਤੇ ਗਏ ਭਾਰਤ ਦੇ ਗਦਰ ਕਰਨ ਵਾਲੇ ਫੌਜੀਆਂ ਨੂੰ ਕਾਲਿਆਂ ਵਾਲੇ ਖੂਹ ਵਿਚ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।
ਮੁਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿਚ ਪ੍ਰਸ਼ਾਸਨਿਕ ਸੁਧਾਰਾਂ ਤੋਂ ਇਲਾਵਾ ਰਸੂਖਦਾਰ ਲੋਕਾਂ ਵੱਲੋਂ ਪੰਚਾਇਤੀ ਜ਼ਮੀਨਾਂ ਉਪਰ ਕੀਤੇ ਕਬਜ਼ੇ ਛੁਡਵਾ ਕੇ ਵੱਡਾ ਕੰਮ ਕੀਤਾ ਹੈ। ਇਸ ਉਪਰੰਤ ਪਰੇਡ ਵਿਚ ਸ਼ਾਮਲ ਵੱਖ ਵੱਖ ਟੁਕੜੀਆਂ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ।

Local Government Minister Dr Inderbir Singh Nijhar hoisted the tricolor in Jalandhar


Popular Posts
Just Now