ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ
October 6, 2026 / national
Live Punjabi Tv /
Punjab
ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ....
ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਰਸਮੀ ਅਤੇ ਨਿੱਘਾ ਸਵਾਗਤ ਕੀਤਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਜੀ ਆਇਆਂ ਨੂੰ ਆਖਦਿਆਂ ਪੰਜਾਬ ਦੇ ਲੋਕਾਂ ਵੱਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ
ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ।
President droupadi murmu arrives in chandigarh chief minister mann welcomes her