ਪੰਜਾਬ 'ਚ ਗੈਂਗਸਟਰ ਨੈੱਟਵਰਕ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੰਜਾਬ 'ਚ ਗੈਂਗਸਟਰ ਨੈੱਟਵਰਕ ਦੇ ਪੰਜ ਮੈਂਬਰ ਗ੍ਰਿਫ਼ਤਾਰ


Live Punjabi TV / Chandigarh

11 ਪਿਸਤੌਲ ਤੇ 191 ਕਾਰਤੂਸ ਬਰਾਮਦ

ਪੁਲਿਸ ਹੁਣ ਹਥਿਆਰਾਂ ਦੀ ਸਪਲਾਈ ਦੇ ਸਰੋਤ, ਵਿਦੇਸ਼ੀ ਹੈਂਡਲਰਾਂ ਅਤੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

ਚੰਡੀਗੜ੍ਹ, 15 ਨਵੰਬਰ: ਪੰਜਾਬ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਤਰਨਤਾਰਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅਪਰਾਧਿਕ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ 'ਤੇ ਸ਼ਾਮਲ ਹਨ। ਇਨ੍ਹਾਂ ਵਿੱਚ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਿਲ ਹਨ।

ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰੇ 'ਤੇ ਪੰਜਾਬ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਉਹ ਕਥਿਤ ਤੌਰ 'ਤੇ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸਨ।

ਪੁਲਿਸ ਹੁਣ ਹਥਿਆਰਾਂ ਦੀ ਸਪਲਾਈ ਦੇ ਸਰੋਤ, ਵਿਦੇਸ਼ੀ ਹੈਂਡਲਰਾਂ ਅਤੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਪੁਲਿਸ ਅਨੁਸਾਰ ਇਸ ਕਾਰਵਾਈ ਦਾ ਉਦੇਸ਼ ਸੂਬੇ ਵਿੱਚ ਸੰਗਠਿਤ ਅਪਰਾਧ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਹੈ।

Five Members Of Gangster Network Arrested In Punjab


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now