ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ


Live Punjabi TV / Amritsar

1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ

ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

ਅੰਮ੍ਰਿਤਸਰ, 21 ਨਵੰਬਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਥੇ ਵਿੱਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਜਾਣਗੇ।

ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹිੜਵਾਲ, ਇੰਚਾਰਜ ਯਾਤਰਾ ਸੁਖਦੀਪ ਸਿੰਘ ਵੀ ਮੌਜੂਦ ਸਨ।

Visas Granted To 1 822 Pilgrims For Gurdwara Sri Nankana Sahib


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now