ਚੰਡੀਗੜ੍ਹ ਏਅਰਪੋਰਟ ਨੂੰ ਅੱਜ ਤੋਂ ਸ਼ਹੀਦ ਭਗਤ ਸਿੰਘ ਦੇ ਨਾਂਅ ਤੋਂ ਜਾਣਿਆ ਜਾਵੇਗਾ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਅੱਜ ਬਦਲਿਆ ਜਾਵੇਗਾ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ 7 ਸਾਲ ਤੋਂ ਚੱਲ ਰਿਹਾ ਟਕਰਾਅ ਅੱਜ ਖਤਮ ਹੋ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ। ਇਸ ਦੇ ਲਈ ਏਅਰਪੋਰਟ 'ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ. ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ।
Chandigarh Airport will be known as Shaheed Bhagat Singh from today