PM ਮੋਦੀ ਹਾਈ ਸਪੀਡ ਇੰਟਰਨੈੱਟ ਦੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ
LPTV / Chandigarh
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ‘ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ‘ਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈੱਟ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਇਸ ਮੌਕੇ ਰਿਲਾਇੰਸ ਇੰਡਸਟੀਰਜ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਭਾਰਤੀ ਏਅਰਟੈਲ ਦੇ ਮੁਖੀ ਸੁਨੀਲ ਭਾਰਤੀ ਅਤੇ ਵੋਡਾਫੋਨ ਇੰਡੀਆ ਦੇ ਕੁਮਾਰ ਮੰਗਲਮ ਬਿਰਲਾ ਮੌਜੂਦ ਸਨ।
ਪ੍ਰਧਾਨ ਮੰਤਰੀ ਨੇ ਦਿੱਲੀ ‘ਚ ਆਯੋਜਿਤ ਇੰਡੀਆ ਮੋਬਾਈਲ ਕਾਂਗਰਸ 2022 ਪ੍ਰੋਗਰਾਮ ਦੇ ਪਲੇਟਫ਼ਾਰਮ ਤੋਂ ਦੇਸ਼ ਦੇ ਚੋਣਵੇਂ ਸ਼ਹਿਰਾਂ ‘ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ, ਬੇਂਗਲੁਰੂ ਦੀ ਮੈਟਰੋ, ਕਾਂਡਲਾ ਪੋਰਟ ਅਤੇ ਭੋਪਾਲ ਦੀ ਸਮਾਰਟ ਸਿਟੀ ਵਿਚ 5 ਜੀ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਅਗਲੇ ਕੁੱਝ ਸਾਲਾਂ ‘ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ ‘ਚ ਉਪਲਬਧ ਕਰਵਾਈ ਜਾਵੇਗੀ।
PM Modi ushered in a new era of high speed internet