ਮੁਲਾਇਮ ਸਿੰਘ ਯਾਦਵ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ ਦੇਸ਼ ਦੇ ਵੱਡੇ ਲੀਡਰ
LPTV / Chandigarh
ਉੱਤਰ ਪ੍ਰਦੇਸ਼: ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਸੈਫ਼ਈ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 10 ਵਜੇ ਤੋਂ ਅੰਤਿਮ ਦਰਸ਼ਨਾਂ ਲਈ ਸੈਫਈ ਮੇਲਾ ਗਰਾਊਂਡ ਦੇ ਪੰਡਾਲ ਵਿੱਚ ਰੱਖਿਆ ਜਾਵੇਗਾ। ਬਾਅਦ ਦੁਪਹਿਰ ਕਰੀਬ 3 ਵਜੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਪ੍ਰਸ਼ਾਸਨ ਅਤੇ ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ਨੇ ਵੀ ਸੈਫਈ ‘ਚ ਇਸ ਲਈ ਪੂਰੀ ਤਿਆਰੀ ਕਰ ਲਈ ਹੈ। ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ ਸੀ। 82 ਸਾਲ ਦੀ ਉਮਰ ‘ਚ ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ। 82 ਸਾਲਾ ਮੁਲਾਇਮ ਸਿੰਘ ਲਗਭਗ ਦੋ ਸਾਲਾਂ ਤੋਂ ਬਲੱਡ ਪ੍ਰੈਸ਼ਰ ਅਤੇ ਯੂਰਿਨ ਇਨਫੈਕਸ਼ਨ ਵਰਗੀਆਂ ਬਿਮਾਰੀਆਂ ਨਾਲ ਜੂਝ ਰਹੇ ਸਨ। ਮੁਲਾਇਮ ਸਿੰਘ ਯਾਦਵ 2 ਸਾਲਾਂ ਤੋਂ ਬਿਮਾਰ ਸਨ।
The funeral of Mulayam Singh Yadav will be held today the big leaders of the country will arrive