ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬੀਆਂ ਨੂੰ ਮਿਲੇਗਾ ਇਸ ਸੰਕਟ ਤੋਂ ਛੁਟਕਾਰਾ, ਅੱਜ ਰੋਪੜ ਥਰਮਲ ਪਲਾਂਟ ਪਹੁੰਚੇਗਾ ਕੋਲਾ

ਪੰਜਾਬੀਆਂ ਨੂੰ ਮਿਲੇਗਾ ਇਸ ਸੰਕਟ ਤੋਂ ਛੁਟਕਾਰਾ, ਅੱਜ ਰੋਪੜ ਥਰਮਲ ਪਲਾਂਟ


LPTV / Chandigarh

ਰੋਪੜ: ਝਾਰਖੰਡ ਦੇ ਪਛਵਾੜਾ ਸਥਿਤ ਕੋਲਾ ਖਾਣ ਤੋਂ ਕੋਲਾ ਲੈ ਕੇ ਮਾਲ ਗੱਡੀ ਅੱਜ ਰੋਪੜ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਪਹੁੰਚੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵਾਗਤ ਕਰਨ ਵਾਸਤੇ ਉਚੇਚੇ ਤੌਰ ’ਤੇ ਪਹੁੰਚਣਗੇ। ਝਾਰਖੰਡ ਦੇ ਪਛਵਾੜਾ ਤੋਂ ਕੋਲੇ ਨਾਲ ਲੱਦੀ ਰੇਲਗੱਡੀ ਅੱਜ ਪੰਜਾਬ ਦੇ ਰੋਪੜ ਥਰਮਲ ਪਲਾਂਟ ਪਹੁੰਚੇਗੀ। ਸਥਾਨਕ ਪੁਲਿਸ-ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਪੰਜਾਬ ਵਿੱਚ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਮਾਨ ਸਰਕਾਰ ਨੇ ਝਾਰਖੰਡ ਦੇ ਪਚਵਾੜਾ ਵਿੱਚ ਬੰਦ ਪਈ ਕੋਲੇ ਦੀ ਖਾਣ ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਤਾਂ ਜੋ ਕੋਲੇ ਦੀ ਸਪਲਾਈ ਵਧਾ ਕੇ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਦੂਰ ਕੀਤਾ ਜਾ ਸਕੇ।
ਸਾਲ 2014 ਵਿੱਚ ਸੁਪਰੀਮ ਕੋਰਟ ਨੇ 213 ਕੋਲਾ ਖਾਣਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਸੀ। ਇਸ ਵਿੱਚ 2001 ਵਿੱਚ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਖਾਣ ਵੀ ਸ਼ਾਮਲ ਹੈ। 2015 ਵਿੱਚ, ਇਹ ਖਾਨ ਪੀਐਸਪੀਸੀਐਲ ਨੂੰ ਅਲਾਟ ਕੀਤੀ ਗਈ ਸੀ। ਇਸ ਦਾ ਟੈਂਡਰ ਜਾਰੀ ਕੀਤਾ ਗਿਆ ਸੀ ਪਰ ਕਾਨੂੰਨੀ ਕਾਰਨਾਂ ਕਰਕੇ ਅਸਫਲ ਰਿਹਾ।
2018 ਵਿੱਚ, PSPCL ਨੇ ਇਸਨੂੰ ਚਲਾਉਣ ਲਈ DBL ਕੰਪਨੀ ਦੀ ਚੋਣ ਕੀਤੀ। 2019 ਵਿੱਚ ਹਾਈ ਕੋਰਟ ਨੇ ਪੁਰਾਣੀ ਕੰਪਨੀ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਇਸ ਕਾਰਨ ਪੰਜਾਬ ਸੁਪਰੀਮ ਕੋਰਟ ਗਿਆ। 2021 ਵਿੱਚ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ਨੂੰ ਰੱਦ ਕਰਦੇ ਹੋਏ, PSPCL ਦੁਆਰਾ ਅਪਣਾਏ ਗਏ ਢੰਗ ਨੂੰ ਜਾਇਜ਼ ਠਹਿਰਾਇਆ।
ਸੀ.ਐਮ ਮਾਨ ਨੇ ਪੰਜਾਬ ਵਿੱਚ ਬਿਜਲੀ ਦੇ ਪ੍ਰਬੰਧ ਮੁਕੰਮਲ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਸੀ ਕਿ ਝਾਰਖੰਡ ਵਿੱਚ ਪੰਜਾਬ ਦੀ ਆਪਣੀ ਕੋਲੇ ਦੀ ਖਾਣ ਹੈ ਪਰ ਇਹ 2015 ਤੋਂ ਬੰਦ ਪਈ ਹੈ। ਇਸ ਕਾਰਨ ਪੰਜਾਬ ਨੂੰ ਇਧਰੋਂ-ਉਧਰੋਂ ਕੋਲਾ ਲੈਣਾ ਪਿਆ। ਇਸ ਮਾਮਲੇ ਵਿੱਚ ਪੈਸੇ ਦੀ ਸੈਟਿੰਗ ਦਾ ਦੋਸ਼ ਲਾਉਂਦਿਆਂ ਮਾਨ ਨੇ ਕਿਹਾ ਸੀ ਕਿ ਹੁਣ ਮਾਈਨਿੰਗ ਸ਼ੁਰੂ ਕਰ ਦਿੱਤੀ ਗਈ ਹੈ।

Punjabis will get relief from this crisis coal will reach Ropar thermal plant today


Popular Posts
Just Now