ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਾਂਗਰਸੀ MP ਸੰਤੋਖ ਸਿੰਘ ਚੌਧਰੀ ਦਾ ਸਿਆਸੀ ਸਫ਼ਰ, ਇਸ ਤਰ੍ਹਾਂ ਬਣਾਈ ਰਾਜਨੀਤੀ 'ਚ ਆਪਣੀ ਪਕੜ, ਸਿਆਸੀ ਪਿਛੋਕੜ ਵਾਲੇ ਪਰਿਵਾਰ ਵਿੱਚੋਂ ਆਉਂਦੇ ਸਨ ਚੌਧਰੀ

The-political-journey-of-Congres


LPTV / Chandigarh

ਵੈੱਬ ਡੈਸਕ: ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਸ਼ਨੀਵਾਰ ਨੂੰ 76 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਹ ਦੋਆਬੇ ਦੇ ਇੱਕ ਉੱਘੇ ਦਲਿਤ ਨੇਤਾ ਸਨ ਅਤੇ ਇੱਕ ਸਿਆਸੀ ਤੌਰ 'ਤੇ ਪ੍ਰਭਾਵਸ਼ਾਲੀ ਪਰਿਵਾਰ ਵਿੱਚੋਂ ਆਏ ਸਨ। ਉਹ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਮਾਸਟਰ ਗੁਰਬੰਤਾ ਸਿੰਘ ਦੇ ਪੁੱਤਰ ਸਨ। ਉਨ੍ਹਾਂ ਦੇ ਪੁੱਤਰ ਵਿਕਰਮਜੀਤ ਸਿੰਘ ਚੌਧਰੀ ਫਿਲੌਰ ਦੇ ਵਿਧਾਇਕ ਹਨ। ਉਨ੍ਹਾਂ ਦੇ ਸਿਆਸੀ ਕੱਦ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੋਦੀ ਦੀ ਭਾਰੀ ਲਹਿਰ ਦੌਰਾਨ ਵੀ ਉਹ ਦੋ ਵਾਰ ਜਿੱਤੇ ਸਨ।
ਤਹਾਨੂੰ ਦੱਸ ਦਈਏ ਸੰਤੋਖ ਸਿੰਘ ਚੌਧਰੀ ਨੇ ਆਪਣਾ ਸਿਆਸੀ ਸਫ਼ਰ ਯੂਥ ਕਾਂਗਰਸ ਤੋਂ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹੌਲੀ-ਹੌਲੀ ਸੂਬੇ ਦੀ ਰਾਜਨੀਤੀ 'ਚ ਆਪਣੀ ਪਕੜ ਮਜ਼ਬੂਤ ​​ਕਰ ਲਈ। ਸੰਤੋਖ ਸਿੰਘ ਪਹਿਲੀ ਵਾਰ 1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਲੌਰ ਤੋਂ ਵਿਧਾਇਕ ਚੁਣੇ ਗਏ ਸਨ। ਸੰਤੋਖ ਸਿੰਘ ਪ੍ਰਤਾਪ ਸਿੰਘ ਕੈਰੋਂ ਅਤੇ ਗਿਆਨੀ ਜ਼ੈਲ ਸਿੰਘ ਦੀ ਸਰਕਾਰ ਵਿੱਚ ਖੇਤੀਬਾੜੀ ਤੇ ਜੰਗਲਾਤ ਮੰਤਰੀ ਵੀ ਬਣੇ। ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਖੋਲ੍ਹ ਕੇ ਪੰਜਾਬ ਸਮੇਤ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਵਰਨਣਯੋਗ ਹੈ ਕਿ ਸੰਤੋਖ ਸਿੰਘ ਆਪਣੇ ਪਰਿਵਾਰ ਵਿੱਚ ਦੂਜੀ ਪੀੜ੍ਹੀ ਦੇ ਆਗੂ ਸਨ। ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪਹਿਲੀ ਵਾਰ 1938 ਵਿੱਚ ਅਖੰਡ ਭਾਰਤ 'ਚ ਵਿਧਾਇਕ ਬਣੇ ਸਨ। ਜਦੋਂਕਿ ਦਾਦਾ ਗੋਪਾਲ ਸਿੰਘ ਕਿਸਾਨ ਸਨ। ਸੰਤੋਖ ਸਿੰਘ ਨੇ ਵੀ ਆਪਣੇ ਪਿਤਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਰਾਜਨੀਤੀ ਵੱਲ ਰੁਖ਼ ਕੀਤਾ।
ਸੰਤੋਖ ਚੌਧਰੀ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਬਣੇ ਹਨ। ਉਹ ਸਾਬਕਾ ਮੰਤਰੀ ਰਹਿ ਚੁੱਕੇ ਹਨ। ਚੌਧਰੀ 2014 ਵਿੱਚ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ ਨੂੰ ਹਰਾ ਕੇ 16ਵੀਂ ਲੋਕ ਸਭਾ ਲਈ ਚੁਣੇ ਗਏ ਸਨ। 2004 ਤੋਂ 2010 ਤੱਕ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ। 2002 ਵਿੱਚ ਕਾਂਗਰਸ ਸਰਕਾਰ ਦੌਰਾਨ ਉਹ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਮੰਤਰੀ ਰਹੇ। 2002 ਵਿੱਚ, ਉਸਨੇ ਕਾਂਗਰਸ ਦੀ ਟਿਕਟ 'ਤੇ ਫਿਲੌਰ ਵਿਧਾਨ ਸਭਾ ਸੀਟ ਜਿੱਤੀ। ਉਨ੍ਹਾਂ ਅਕਾਲੀ ਦਲ ਦੇ ਸਰਵਣ ਸਿੰਘ ਨੂੰ ਹਰਾਇਆ। ਜ਼ਿਕਰਯੋਗ ਹੈ ਕਿ ਸੰਤੋਖ ਚੌਧਰੀ ਨੇ ਆਪਣੇ ਸਿਆਸੀ ਸਫਰ 'ਚ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਹਮੇਸ਼ਾ ਪ੍ਰੇਰਿਤ ਕਰਦੇ ਰਹੇ ਸਨ। ਖੁਦ ਵੀ ਉਹ ਐਨੀ ਉਮਰ ਹੋਣ 'ਤੇ ਜਿਮ ਜ਼ਰੂਰ ਜਾਂਦੇ ਸਨ ਤਾਂ ਜੋ ਸਰੀਰ ਫਿਟ ਰਹਿ ਸਕੇ।

ਸਿਆਸੀ ਆਗੂਆਂ ਨੇ ਸਾਂਝਾ ਕੀਤਾ ਦੁੱਖ
ਸੰਤੋਖ ਸਿੰਘ ਚੌਧਰੀ ਦੀ ਮੌਤ ਦੀ ਖ਼ਬਰ ਮਿਲਦੇ ਦੀ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਕਈ ਵੱਡੇ-ਵੱਡੇ ਲੀਡਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟਾਂ ਪਾ ਕੇ ਦੁੱਖ ਸਾਂਝਾ ਕੀਤਾ।

ਸਟਿੰਗ ਆਪਰੇਸ਼ਨ ਦੇ ਸਾਹਮਣੇ ਆਉਣ 'ਤੇ ਰਹੇ ਚਰਚਾ 'ਚ ਰਹੇ ਸਨ ਚੌਧਰੀ
ਭ੍ਰਿਸ਼ਟਾਚਾਰ ਸਬੰਧੀ ਸੰਤੋਖ ਸਿੰਘ ਚੌਧਰੀ ਦਾ ਨਿੱਜੀ ਚੈਨਲ 'ਤੇ ਵਿਖਾਏ ਗਏ ਸਟਿੰਗ ਆਪਰੇਸ਼ਨ ਦੇ ਕਾਰਨ ਕਾਫ਼ੀ ਚਰਚਾ 'ਚ ਰਹੇ। ਵਾਇਰਲ ਹੋਈ ਵੀਡੀਓ 'ਚ ਸੰਤੋਖ ਸਿੰਘ ਚੌਧਰੀ ਨਿੱਜੀ ਚੈਨਲ ਦੇ ਰਿਪੋਰਟਰ ਦੇ ਨਾਲ ਪੈਸਿਆਂ ਦੇ ਲੈਣ-ਦੇਣ ਬਾਰੇ ਗੱਲਬਾਤ ਕਰਦੇ ਨਜ਼ਰ ਆਏ ਸਨ, ਜਿਸ ਦੇ ਕਾਰਨ ਵਿਰੋਧੀਆਂ 'ਤੇ ਨਿਸ਼ਾਨੇ 'ਤੇ ਆ ਗਏ ਸਨ। ਚੌਧਰੀ ਸੰਤੋਖ ਸਿੰਘ ਨੇ ਖ਼ੁਦ ਸਟਿੰਗ ਤੋਂ ਬਾਅਦ ਸਫ਼ਾਈ ਦਿੰਦੇ ਹੋਏ ਕਿਹਾ ਸੀ ਕਿ ਇਸ ਸਟਿੰਗ ਆਪਰੇਸ਼ਨ ਨੂੰ ਕੱਟ-ਵੱਢ ਕੇ ਵਿਖਾਇਆ ਗਿਆ ਹੈ, ਇਸ 'ਚ ਕੋਈ ਸੱਚਾਈ ਨਹੀਂ ਹੈ।

ਇਸ ਤਰ੍ਹਾਂ ਆਈ ਮੌਤ
ਮੀਡਿਆ ਰਿਪੋਰਟਾਂ ਮੁਤਾਬਕ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਖਰਾਬ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਯਾਤਰਾ ਨੂੰ ਵਿਚਾਲੇ ਹੀ ਰੋਕ ਦਿੱਤਾ ਗਿਆ ਹੈ ਤੇ ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋ ਗਏ ਹਨ।

The political journey of Congress MP Santokh Singh Chaudhary was made in this way Chaudhary came from a family with a strong political background


Popular Posts
Just Now