ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Weather Update- ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਦੋ ਦਿਨ ਬਾਰਸ਼ ਦਾ ਅਲਰਟ

Weather Update- ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਦੋ ਦਿਨ ਬਾਰਸ਼ ਦਾ


LPTV / Chandigarh

ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 4 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਉੱਤਰਾਖੰਡ ਤੇ ਪੰਜਾਬ ਵਿਚ 4 ਮਾਰਚ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਲਾਕੇ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ 3 ਅਤੇ 4 ਮਾਰਚ ਨੂੰ ਉੱਤਰ ਪ੍ਰਦੇਸ਼ ਵਿਚ ਤੇਜ਼ ਹਵਾਵਾਂ (20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਦੀ ਸੰਭਾਵਨਾ ਹੈ। ਜਦੋਂ ਕਿ 4 ਤੋਂ 6 ਮਾਰਚ ਦੌਰਾਨ ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ, IMD ਦਾ ਕਹਿਣਾ ਹੈ ਕਿ 4 ਤੋਂ 6 ਮਾਰਚ ਦੌਰਾਨ ਰਾਜਸਥਾਨ ਅਤੇ ਗੁਜਰਾਤ ਵਿੱਚ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਇਸ ਦੌਰਾਨ ਇੱਥੇ ਤੇਜ਼ ਹਵਾ ਚੱਲ ਸਕਦੀ ਹੈ ਅਤੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮੀ ਤਬਦੀਲੀ ਦੀਆਂ ਇਹ ਗਤੀਵਿਧੀਆਂ ਕੁਝ ਖੇਤਰਾਂ ਤੱਕ ਹੀ ਸੀਮਤ ਹੋ ਸਕਦੀਆਂ ਹਨ। ਮੀਂਹ ਅਤੇ ਤੂਫਾਨ ਕਾਰਨ ਇਨ੍ਹਾਂ ਸੂਬਿਆਂ 'ਚ ਗਰਮੀ ਤੋਂ ਕੋਈ ਖਾਸ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਦੱਖਣੀ ਰਾਜਸਥਾਨ ਅਤੇ ਗੁਜਰਾਤ ਦੇ ਜ਼ਿਆਦਾਤਰ ਹਿੱਸਿਆਂ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦਰਮਿਆਨ ਆਮ ਨਾਲੋਂ ਵੱਧ ਰਹੇਗਾ।

Weather Update Rain alert for two days in these states including Punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now