ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ 'ਤੇ, ਜਾਣੋ ਕੀ ਹੈ ਖ਼ਾਸ !
LPTV / Chandigarh
ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਲਈ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਅੰਮ੍ਰਿਤਸਰ ਦੇ ਆਪਣੇ 4 ਘੰਟੇ ਦੇ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਅੱਜ ਦੁਪਹਿਰ 1 ਵਜੇ ਤੋਂ ਕਰੀਬ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ।
ਸੂਚਨਾ ਮੁਤਾਬਕ ਦ੍ਰੋਪਦੀ ਮੁਰਮੂ 12 ਵਜੇ ਤੱਕ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਰਹੀ ਹੈ। ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। ਜਿਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ।
President Draupadi Murmus visit to Amritsar today know what is special