ਮਾਰਚ 'ਚ ਗਰਮੀ ਨੇ ਕੀਤਾ ਬੇਹਾਲ , ਤਾਪਮਾਨ 30 ਡਿਗਰੀ ਤੋਂ ਪਾਰ...
LPTV / Chandigarh
ਹਰਿਆਣਾ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਸੂਬੇ ਦੇ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸਥਿਤੀ ਇਹ ਹੈ ਕਿ ਮਾਰਚ ਮਹੀਨੇ ਵਿਚ ਹੀ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉਪਰ ਜਾਣ ਲੱਗਾ ਹੈ। ਹਰਿਆਣਾ ਦਾ ਸਿਰਸਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ।
ਦਸ ਦੇਈਏ ਕਿ ਪੰਜਾਬ ਦੀ ਹਾਲਤ ਵੀ ਹਰਿਆਣਾ ਵਰਗੀ ਹੈ। ਇੱਥੇ ਵੀ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮਾਰਚ ਮਹੀਨੇ ਵਿੱਚ ਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਰਚ ਮਹੀਨਾ ਅੱਧਾ ਵੀ ਨਹੀਂ ਲੰਘਿਆ ਕਿ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਹਾਲਤ ਵੀ ਹਰਿਆਣਾ ਵਰਗੀ ਹੈ। ਇੱਥੇ ਵੀ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮਾਰਚ ਮਹੀਨੇ ਵਿੱਚ ਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਰਚ ਮਹੀਨਾ ਅੱਧਾ ਵੀ ਨਹੀਂ ਲੰਘਿਆ ਕਿ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
In March the temperature exceeded 30 degrees