PM ਸੁਰੱਖਿਆ ਚੂਕ ਮਾਮਲੇ ‘ਚ ਪੰਜਾਬ ਨੇ MHA ਨੂੰ ਰਿਪੋਰਟ ਭੇਜ ਕੇ ਆਖੀ ਵੱਡੀ ਗੱਲ ...
LPTV / Chandigarh
ਪੰਜਾਬ ਸਰਕਾਰ ਨੇ ਸੂਬੇ ਵਿਚ ਪਿਛਲੇ ਸਾਲ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਅੰਤਰਿਮ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਰਿਪੋਰਟ ਵਿਚ ਦੋਸ਼ੀ ਅਫਸਰਾਂ ‘ਤੇ ਕਾਰਵਾਈ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿਚ ਗ੍ਰਹਿ ਮੰਤਰਾਲੇ ਨੂੰ ਦੱਸ ਦਿੱਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ ਜਿਸ ਦੇ ਆਧਾਰ ‘ਤੇ ਅੱਗੇ ਕਾਰਵਾਈ ਲਈ ਸੂਬਾ ਸਰਕਾਰ ਨੇ ਅਫਸਰਾਂ ਦੀ ਇਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਹੈ, ਜੋ ਦੋਸ਼ੀ ਠਹਿਰਾਏ ਗਏ ਪੰਜਾਬ ਦੇ 9 ਅਫਸਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇਗੀ।
ਇਸ ਕਮੇਟੀ ਨੂੰ ਇਹ ਅਧਿਕਾਰ ਹੋਵੇਗਾ ਕਿ ਉਹ ਦੋਸ਼ੀ ਠਹਿਰਾਏ ਅਫਸਰਾਂ ਨੂੰ ਤਲਬ ਕਰ ਸਕਦੀ ਹੈ। ਦੋਸ਼ੀ ਅਫਸਰਾਂ ਦੇ ਜਵਾਬ ਦੇ ਬਾਅਦ ਨਿਯਮਾਂ ਅਨੁਸਾਰ ਉਨ੍ਹਾਂ ‘ਤੇ ਕਾਰਵਾਈ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ। ਇਸ ਵਿਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ।
Punjab has sent a report to MHA in the case of PM security breach and said a big thing