ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਅਮਿਤ ਸ਼ਾਹ ਦਾ ਵੱਡਾ ਬਿਆਨ

ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਅਮਿਤ ਸ਼ਾਹ ਦਾ ਵੱਡਾ ਬਿਆਨ


LPTV / Chandigarh

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖ਼ਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਬੋਲਦਿਆਂ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। ਇਕ ਚੈਨਲ ਨਾਲ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਕਾਰਵਾਈ ਬਾਰੇ ਪੁੱਛੇ ਜਾਣ 'ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਪਰ ਉੱਠ ਕੇ ਸੂਬਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਕਿਉਂਕਿ ਇਹ ਮਾਮਲਾ ਦੇਸ਼ ਦਾ ਹੁੰਦਾ ਹੈ, ਸਿਆਸਤ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ।

ਅੰਮ੍ਰਿਤਪਾਲ ਸਿੰਘ ਦੇ ਹੱਥੋਂ ਨਿਕਲ ਜਾਣ ਬਾਰੇ ਪੁੱਛੇ ਜਾਣ 'ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ 'ਤੇ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ। ਅਜਿਹੇ ਮਾਮਲੇ 'ਤੇ ਉਹ ਜਨਤਕ ਤੌਰ 'ਤੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਸ ਮਾਮਲੇ ਵਿਚ ਵੱਡੀ ਗਿਣਤੀ ਵਿਚ ਗ੍ਰਿਫ਼ਤਾਰੀਆਂ ਹੋਈਆਂ ਹਨ, ਲੋਕਾਂ 'ਤੇ NSA ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ, ਵੱਡੀ ਗਿਣਤੀ ਵਿਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਇਹ ਸਖ਼ਤ ਕਾਰਵਾਈ ਹੈ। ਏਜੰਸੀਆਂ ਤੇ ਪੁਲਸ ਦੋਵੇਂ ਸਰਗਰਮ ਹਨ, ਉਹ ਆਪਣਾ ਕੰਮ ਕਰਨਗੀਆਂ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਇਸ ਨੂੰ ਕਿਸੇ ਘਟਨਾ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ।

Amit Shahs big statement on the Amritpal Singh case


Popular Posts
Just Now