3 ਅਪ੍ਰੈਲ ਤੱਕ ਤੂਫਾਨੀ ਮੀਂਹ, ਜਾਰੀ ਹੋਇਆ ਆਰੇਂਜ ਅਲਰਟ
LPTV / Chandigarh
ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਵੀਰਵਾਰ (30 ਮਾਰਚ) ਸ਼ਾਮ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 3 ਅਪ੍ਰੈਲ ਤੱਕ ਅਜਿਹੇ ਮੀਂਹ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅੱਜ ਕੇਰਲ, ਕਰਨਾਟਕ, ਉੱਤਰੀ ਅਸਾਮ, ਤ੍ਰਿਪੁਰਾ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜਿਆਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਪੱਛਮੀ ਯੂਪੀ ਅਤੇ ਪੂਰਵਾਂਚਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਰਾਜਸਥਾਨ ਦੇ ਕੋਟਪੁਤਲੀ, ਅਲਵਰ, ਲਕਸ਼ਮਣਗੜ੍ਹ, ਰਾਜਗੜ੍ਹ, ਨਦਬਾਈ, ਭਰਤਪੁਰ ਵਿੱਚ ਅਗਲੇ 2 ਘੰਟਿਆਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਗਾਜ਼ੀਆਬਾਦ, ਇੰਦਰਾਪੁਰਮ, ਛਪਰੌਲਾ, ਨੋਇਡਾ, ਦਾਦਰੀ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਮਾਨੇਸਰ, ਬੱਲਭਗੜ੍ਹ ਰੋਹਤਕ, ਖਰਖੋਦਾ, ਭਿਵਾਨੀ, ਚਰਖੀ ਦਾਦਰੀ, ਮੱਤਨਹੇਲ, ਝੱਜਰ, ਫਾਰੂਖਨਗਰ, ਕੋਸਲੀ, ਮਹਿੰਦਰਗੜ੍ਹ, ਸੋਹਾਣਾ, ਰੇਵਾੜੀ, ਨਾਰਨੌਲ, ਬਾਵਲ, ਨੂਹ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ ਵਿੱਚ ਵੀ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Orange alert issued for stormy rain till April 3