ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਾਰੀ ਮੀਂਹ ਕਾਰਨ ਡਿੱਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਚ ਮੌਸਮ ਦਾ ਹਾਲ

ਭਾਰੀ ਮੀਂਹ ਕਾਰਨ ਡਿੱਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਚ ਮੌਸਮ ਦਾ ਹਾ


Lptv / Chandigarh

 

ਦੇਸ਼ 'ਚ ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ। ਅੱਜ ਵੀ ਦਿੱਲੀ, ਪੰਜਾਬ, ਰਾਜਸਥਾਨ, ਪੱਛਮੀ ਬੰਗਾਲ, ਮਿਜ਼ੋਰਮ, ਤ੍ਰਿਪੁਰਾ, ਹਰਿਆਣਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰਾਖੰਡ 'ਚ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਗਰਜ ਦੇ ਨਾਲ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਅਸਾਮ, ਮਨੀਪੁਰ ਅਤੇ ਮੇਘਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਨਾਗਾਲੈਂਡ ਦੇ ਨਾਲ-ਨਾਲ ਸਿੱਕਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਸੰਭਾਵਨਾ ਹੈ।

ਦਰਅਸਲ ਪੱਛਮੀ ਗੜਬੜੀ ਪੱਛਮੀ ਹਿਮਾਲਿਆ ਖੇਤਰ ਨੂੰ ਬੁੱਧਵਾਰ 5 ਅਪ੍ਰੈਲ ਤੱਕ ਪ੍ਰਭਾਵਿਤ ਕਰੇਗੀ। ਇਸ ਕਾਰਨ 5 ਅਪ੍ਰੈਲ ਨੂੰ ਪੱਛਮੀ ਹਿਮਾਲੀਅਨ ਖੇਤਰ 'ਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 4 ਅਪ੍ਰੈਲ ਨੂੰ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਬਾਰਿਸ਼ ਦੇਖਣ ਨੂੰ ਮਿਲੀ।

ਸਿੱਕਮ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਇੱਥੇ ਲਗਾਤਾਰ ਬਰਫਬਾਰੀ ਹੋ ਰਹੀ ਹੈ। ਸਿੱਕਮ ਆਏ ਸੈਲਾਨੀ ਵੀ ਬਰਫੀਲੇ ਤੂਫਾਨ ਕਾਰਨ ਫਸੇ ਹੋਏ ਹਨ। ਸਿੱਕਮ ਦੇ ਉੱਚੇ ਇਲਾਕਿਆਂ, ਜਿਸ ਵਿੱਚ ਸੋਮਗੋ ਝੀਲ ਅਤੇ ਨਾਥੂ ਲਾ ਸ਼ਾਮਿਲ ਹਨ, ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਬਰਫ਼ਬਾਰੀ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਸਿੱਕਮ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਤੂਫਾਨ ਦੇ ਨਾਲ-ਨਾਲ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

 

The mercury fell due to heavy rain know the weather conditions in the coming days


Popular Posts
Just Now