ਸਰਕਾਰੀ ਅਧਿਆਪਕਾਂ ਨੂੰ ਅੱਜ ਮਿਲੇਗੀ ਖੁਸ਼ਖ਼ਬਰ!
LPTV / Chandigarh
ਚੰਡੀਗੜ੍ਹ ਵਿੱਚ ਸਰਕਾਰੀ ਅਧਿਆਪਕ ਦੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਸਿੱਖਿਆ ਵਿਭਾਗ ਵੱਲੋਂ ਜਲਦੀ ਹੀ 570 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜ ਅਪਰੈਲ ਨੂੰ 125 ਜੇਬੀਟੀ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।
ਡਾਇਰੈਕਟਰ ਨੇ ਦੱਸਿਆ ਕਿ ਕੇਂਦਰ ਨੇ ਇਨ੍ਹਾਂ ਅਸਾਮੀਆਂ ਨੂੰ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 300 ਜੇਬੀਟੀ ਅਧਿਆਪਕਾਂ ਨੂੰ ਭਰਤੀ ਕੀਤਾ ਜਾਵੇਗਾ ਜਿਸ ਲਈ ਕੇਂਦਰੀ ਵੱਲੋਂ ਜਲਦੀ ਮਨਜ਼ੂਰੀ ਮਿਲ ਜਾਵੇਗੀ। ਇਸ ਤੋਂ ਇਲਾਵਾ 70 ਸਪੈਸ਼ਲ ਐਜੂਕੇਟਰ ਭਰਤੀ ਕਰਨ ਲਈ ਇਸ ਮਹੀਨੇ ਦੇ ਅੰਤ ਤਕ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਇਸ ਸਾਲ ਅਗਸਤ ਜਾਂ ਸਤੰਬਰ ਤਕ ਇਨ੍ਹਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
ਯੂਟੀ ਦੇ ਸਿੱਖਿਆ ਵਿਭਾਗ ਵੱਲੋਂ 200 ਟੀਜੀਟੀ ਅਧਿਆਪਕਾਂ ਦੀ ਵੀ ਭਰਤੀ ਕੀਤੀ ਜਾਵੇਗੀ। ਇਸ ਲਈ ਵੀ ਇਸ ਮਹੀਨੇ ਇਸ਼ਤਿਹਾਰ ਜਾਰੀ ਹੋ ਜਾਵੇਗਾ। ਬਰਾੜ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਸਕੂਲਾਂ ਨੂੰ ਡਬਲ ਸ਼ਿਫਟ ਕੀਤਾ ਜਾ ਸਕਦਾ ਹੈ, ਉਨ੍ਹਾਂ ਬਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਹੋਰ ਅਧਿਕਾਰੀ ਰਾਹ ਤਲਾਸ਼ਣ।
Government teachers will get good news today