ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੌਨਸੂਨ ਦੀ ਆਮਦ ਨਾਲ ਅੱਜ ਤੋਂ ਬਾਰਿਸ਼ ਦਾ ਦੌਰ ਸ਼ੁਰੂ

With-the-arrival-of-monsoon-the-


LPTV / Chandigarh

ਨਵੀਂ ਦਿੱਲੀ, 3 ਜੂਨ 2021- ਦੇਸ਼ ਵਿੱਚ ਮੌਨਸੂਨ ਦਾ ਮੌਸਮ ਸ਼ੁਰੂ ਹੋਣ ਜਾ ਰਿਹਾ ਹੈ। ਦੱਖਣੀ-ਪੱਛਮੀ ਮੌਨਸੂਨ ਅੱਜ ਕੇਰਲਾ ਪਹੁੰਚ ਜਾਏਗੀ। ਇਸ ਦੇ ਨਾਲ ਹੀ ਬਾਰਸ਼ ਦਾ ਸਿਲਸਿਲਾ ਸ਼ੁਰੂ ਹੋ ਜਾਵੇਗਾ ਹੈ। ਬੇਸ਼ੱਕ ਇਸ ਵਾਰ ਚੱਕਰਵਾਤੀ ਤੂਫਾਨਾਂ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਹੋ ਰਹੀ ਹੈ ਪਰ ਮੌਨਸੂਨ ਦਾ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

ਭਾਰਤੀ ਮੌਸਮ ਵਿਭਾਗ ਮੁਤਾਬਕ ਦੱਖਣੀ-ਪੱਛਮੀ ਮੌਨਸੂਨ ਦੇ ਕੇਰਲਾ ਪਹੁੰਚਣ ਲਈ ਸਥਿਤੀਆਂ ਸਾਜ਼ਗਾਰ ਹਨ ਤੇ ਅੱਜ ਇਹ ਸੂਬੇ ਦੇ ਆਸਮਾਨ ’ਤੇ ਛਾ ਜਾਵੇਗੀ। ਕੇਰਲਾ ’ਚ ਸਥਾਨਕ ਪੱਧਰ ਉਤੇ ਮੀਂਹ ਵੱਖ-ਵੱਖ ਇਲਾਕਿਆਂ ’ਚ ਪਹਿਲਾਂ ਨਾਲੋਂ ਜ਼ਿਆਦਾ ਪੈ ਰਿਹਾ ਹੈ। ਪੱਛਮ ਵੱਲੋਂ ਆਉਂਦੀਆਂ ਹਵਾਵਾਂ ਨੀਵੇਂ ਪੱਧਰ ਉਤੇ ਤੇਜ਼ ਹੋ ਗਈਆਂ ਹਨ। ਅਰਬ ਸਾਗਰ ਦੇ ਦੱਖਣ ਵਿੱਚ ਵੀ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਸੈਟੇਲਾਈਟ ਤੋਂ ਪ੍ਰਾਪਤ ਤਸਵੀਰਾਂ ’ਚ ਕੇਰਲਾ ਤੱਟ ’ਤੇ ਜ਼ਿਆਦਾ ਬੱਦਲ ਛਾਏ ਨਜ਼ਰ ਆ ਰਹੇ ਹਨ। ਵਿਭਾਗ ਨੇ ਕਿਹਾ ਕਿ ਜਿਹੋ-ਜਿਹੀ ਸਥਿਤੀ ਬਣ ਰਹੀ ਹੈ, ਅਗਲੇ 24 ਘੰਟਿਆਂ ਦੌਰਾਨ ਕੇਰਲਾ ਵਿਚ ਮੀਂਹ ਜ਼ਿਆਦਾ ਪੈਣ ਦੇ ਅਸਾਰ ਬਣ ਰਹੇ ਹਨ। ਇਸ ਲਈ ਇਸੇ ਸਮੇਂ ਦੌਰਾਨ ਕੇਰਲਾ ਵਿਚ ਮੌਨਸੂਨ ਸ਼ੁਰੂ ਹੋਣ ਦੀ ਪੂਰੀ ਸੰਭਾਵਨਾ ਹੈ। ਦੱਸ ਦਈਏ ਕਿ ਆਮ ਤੌਰ ’ਤੇ ਕੇਰਲਾ ਵਿਚ ਮੌਨਸੂਨ ਪਹਿਲੀ ਜੂਨ ਨੂੰ ਦਸਤਕ ਦੇ ਦਿੰਦੀ ਹੈ। ਮੌਸਮ ਵਿਭਾਗ ਨੇ ਇਸ ਤੋਂ ਪਹਿਲਾਂ ਮੌਨਸੂਨ ਦੇ 31 ਮਈ ਨੂੰ ਕੇਰਲਾ ਪਹੁੰਚਣ ਦਾ ਅੰਦਾਜ਼ਾ ਲਾਇਆ ਸੀ ਤੇ ਚਾਰ ਦਿਨ ਉਪਰ-ਥੱਲੇ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਸੀ।

With the arrival of monsoon the period of rain starts from today


Popular Posts
Just Now