ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਗਰਮੀ ਦੇ ਕਹਿਰ ਨੂੰ ਦੇਖਦਿਆਂ ਜਾਰੀ ਹੋਈ ਯੈਲੋ ਅਲਰਟ, ਪੜ੍ਹੋ ਪੂਰੀ ਅਪਡੇਟ

ਗਰਮੀ ਦੇ ਕਹਿਰ ਨੂੰ ਦੇਖਦਿਆਂ ਜਾਰੀ ਹੋਈ ਯੈਲੋ ਅਲਰਟ, ਪੜ੍ਹੋ ਪੂਰੀ ਅਪਡੇ


LPTV / Chandigarh

ਹਰਿਆਣਾ ਤੇ ਪੰਜਾਬ ਵਿੱਚ ਤਾਪਮਾਨ ਵਿੱਚ ਵਾਧਾ ਜਾਰੀ ਹੈ। ਦੋਵਾਂ ਸੂਬਿਆਂ ਵਿੱਚ ਤਾਪਮਾਨ 41 ਡਿਗਰੀ ਤੱਕ ਪਹੁੰਚ ਗਿਆ ਹੈ। ਕਹਿਰ ਦੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 17 ਅਪ੍ਰੈਲ ਤੱਕ ਹਰਿਆਣਾ 'ਚ ਤਾਪਮਾਨ 'ਚ ਵਾਧਾ ਹੋਵੇਗਾ ਅਤੇ 18 ਤੋਂ 20 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ, 3-3 ਬਾਰਸ਼ ਦੇ ਨਾਲ ਕਈ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਾਬਾਦ ਵਿੱਚ 41.3, ਜੀਂਦ ਵਿੱਚ 41.0 ਅਤੇ ਹਿਸਾਰ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਰੇਗਿਸਤਾਨ ਦੀਆਂ ਗਰਮ ਹਵਾਵਾਂ ਹੁਣ ਮੈਦਾਨੀ ਇਲਾਕਿਆਂ ਵੱਲ ਵਗਣ ਲੱਗੀਆਂ ਹਨ। ਇਸ ਦੇ ਨਾਲ ਹੀ ਇਹ ਚੱਕਰਵਾਤ ਰਾਜਸਥਾਨ ਅਤੇ ਗੁਜਰਾਤ ਤੱਕ ਵੀ ਪਹੁੰਚ ਗਿਆ ਹੈ। ਜਿਸ ਕਾਰਨ ਮੌਸਮ ਵਿੱਚ ਨਮੀ ਆਉਣੀ ਸ਼ੁਰੂ ਹੋ ਗਈ ਹੈ। 16 ਅਪ੍ਰੈਲ ਨੂੰ ਇੱਕ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਕਮੀ ਨਹੀਂ ਆਵੇਗੀ ਪਰ ਨਮੀ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। 18 ਅਪ੍ਰੈਲ ਤੋਂ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ, ਜਿਸ ਕਾਰਨ 18 ਤੋਂ 20 ਅਪ੍ਰੈਲ ਤੱਕ ਸੂਬੇ ਦੇ 50 ਤੋਂ 70 ਫੀਸਦੀ ਇਲਾਕਿਆਂ 'ਚ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਵੇਗੀ।

Yellow alert issued in view of heat wave read full update


Popular Posts
Just Now