ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਫਰਤ ਭਰੇ ਭਾਸ਼ਣਾਂ ਤੇ ਬਿਨਾਂ ਸ਼ਿਕਾਇਤ ਤੋਂ ਵੀ ਕੀਤੀ ਜਾਵੇ FIR- ਸੁਪਰੀਮ ਕੋਰਟ

Fir-should-be-filed-on-hate-spee


Lptv / Chandigarh

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ 'ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ 2022 ਦੇ ਹੁਕਮ ਦਾ ਦਾਇਰਾ ਵਧਾਉਂਦਿਆਂ ਹੋਇਆਂ ਕਿਹਾ ਕਿ ਇਸ ਮਾਮਲੇ ਵਿੱਚ ਬਿਨਾਂ ਕਿਸੇ ਸ਼ਿਕਾਇਤ ਦੇ ਵੀ ਐਫਆਈਆਰ ਦਰਜ ਕਰਨੀ ਪਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਅਦਾਲਤ ਦਾ ਅਪਮਾਨ ਮੰਨਿਆ ਜਾਵੇਗਾ।

 ਸੁਪਰੀਮ ਕੋਰਟ ਨੇ ਧਰਮ ਦੀ ਪਰਵਾਹ ਕੀਤਿਆਂ ਬਿਨਾਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਹ ਹੁਕਮ ਸਿਰਫ਼ ਯੂਪੀ, ਦਿੱਲੀ ਅਤੇ ਉੱਤਰਾਖੰਡ ਸਰਕਾਰਾਂ ਨੂੰ ਦਿੱਤੇ ਸਨ ਪਰ ਹੁਣ ਇਹ ਹੁਕਮ ਸਾਰੇ ਰਾਜਾਂ ਨੂੰ ਦੇ ਦਿੱਤੇ ਗਏ ਹਨ। ਸੁਪਰੀਮ ਕੋਰਟ ਨੇ ਆਪਣੇ 2022 ਦੇ ਹੁਕਮ ਵਿੱਚ ਦਿੱਲੀ, ਯੂਪੀ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਦੋਂ ਅਦਾਲਤ ਨੇ ਇਨ੍ਹਾਂ ਰਾਜਾਂ ਨੂੰ ਕਿਹਾ ਸੀ ਕਿ ਅਜਿਹੇ ਮਾਮਲਿਆਂ ਵਿੱਚ ਉਨ੍ਹਾਂ ਨੂੰ ਕਿਸੇ ਕੋਲ ਸ਼ਿਕਾਇਤ ਕਰਨ ਦੀ ਲੋੜ ਨਹੀਂ ਹੈ।

ਉਦੋਂ ਨਫਰਤ ਭਰੇ ਭਾਸ਼ਣ ਦੇ ਮਾਮਲੇ ਨੂੰ ਲੈ ਕੇ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 51ਏ ਦਾ ਵੀ ਜ਼ਿਕਰ ਕੀਤਾ ਸੀ। ਅਦਾਲਤ ਨੇ ਕਿਹਾ ਕਿ ਇਹ ਆਰਟਿਕਲ ਸਾਨੂੰ ਸਾਇਨਟਿਫਿਕ ਟੈਂਪਰ ਵਿੱਚ ਗੱਲ ਕਰਨ ਲਈ ਕਹਿੰਦਾ ਹੈ ਪਰ ਅਸੀਂ ਧਰਮ ਦੇ ਨਾਂ 'ਤੇ ਕਿੱਥੇ ਪਹੁੰਚ ਗਏ ਹਾਂ? ਇਹ ਬਹੁਤ ਹੀ ਮੰਦਭਾਗੀ ਸਥਿਤੀ ਹੈ।

 

Fir should be filed on hate speech even without complaint supreme court


Popular Posts
Just Now