ਐੱਸਸੀਓ ਮੀਟਿੰਗ 'ਚ ਜੈਸ਼ੰਕਰ ਨੇ ਚੁੱਕਿਆ ਅੱਤ+ਵਾਦ ਦਾ ਮੁੱਦਾ, ਕਹੀ ਇਹ ਹੱਲ
LPTV / Chandigarh
ਨੈਸ਼ਨਲ ਡੈਸਕ: ਗੋਆ ਦੇ ਪਣਜੀ ਵਿਚ ਐਸਸੀਓ ਵਿਦੇਸ਼ ਮੰਤਰੀ ਪ੍ਰੀਸ਼ਦ ਦੀ ਬੈਠਕ ਚੱਲ ਰਹੀ ਏ। ਮੀਟਿੰਗ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਐਸਸੀਓ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਾ ਸਵਾਗਤ ਕੀਤਾ। ਤੁਹਾਨੂੰ ਦੱਸ ਦਈਏ ਕਿ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੀ ਭਾਰਤ ਪਹੁੰਚੇ । ਭਾਰਤੀ ਵਿਦੇਸ਼ ਮੰਤਰੀ ਨੇ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਸਵਾਗਤ ਕੀਤਾ।
ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਅੱਤਵਾਦ ਦਾ ਮੁੱਦਾ ਉਠਾਇਆ ਅਤੇ ਅਸਿੱਧੇ ਤੌਰ 'ਤੇ ਪਾਕਿਸਤਾਨ ਨੂੰ ਨਿਸ਼ਾਨਾ ਬਣਾਇਆ। ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਲਗਾਤਾਰ ਤਬਾਹੀ ਮਚਾ ਰਿਹਾ ਹੈ। ਸਾਡਾ ਪੱਕਾ ਵਿਸ਼ਵਾਸ ਹੈ ਕਿ ਅੱਤਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਵਿੱਚ ਸਰਹੱਦ ਪਾਰ ਅੱਤਵਾਦ ਅਤੇ ਅੱਤਵਾਦ ਦੇ ਹੋਰ ਸਾਰੇ ਰੂਪ ਸ਼ਾਮਲ ਹਨ। ਐਸਸੀਓ ਦੀ ਬੈਠਕ ਦਾ ਮੂਲ ਉਦੇਸ਼ ਅੱਤਵਾਦ ਦਾ ਮੁਕਾਬਲਾ ਕਰਨਾ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਵੀ ਬਿਲਾਵਲ ਭੁੱਟੋ ਨਾਲ ਹੱਥ ਨਹੀਂ ਮਿਲਾਇਆ ਤੇ ਨਮਸਤੇ ਦਾ ਸਵਾਗਤ ਕੀਤਾ। ਇਸ ਦੀ ਵੀਡੀਓ ਵੀ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਏ।
In the SCO meeting Jaishankar raised the issue of terrorism and said this is the solution