ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸੀਐੱਮ ਦੇ ਵੱਡੇ ਐਲਾਨ, ਵਿਰੋਧੀਆਂ ਨੂੰ ਕਹੀ ਇਹ ਗੱਲ

On-the-occasion-of-Jassa-Singh-R


LPTV / Chandigarh

ਸਟੇਟ ਡੈਸਕ: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਪਿੰਡ ਸਿੰਘਪੁਰ ਜੱਟਾਂ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਨੇ ਕੁੱਲ 11 ਯੁੱਧ ਲੜੇ ਹਨ। ਸਾਡੇ ਕੋਲ ਕੁਰਬਾਨੀਆਂ ਦਾ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੌਮ ਇਤਿਹਾਸ ਭੁੱਲ ਜਾਂਦੀ ਹੈ, ਉਸ ਦਾ ਕੁਝ ਨਹੀਂ ਰਹਿੰਦਾ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਇਥੇ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਦਸੂਹਾ ਤੋਂ ਹਾਜੀਪੁਰ ਨੂੰ ਜਾਣ ਵਾਲੀ ਸੜਕ ਦਾ ਨਾਂ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ 'ਤੇ ਰੱਖਣ ਦਾ ਐਲਾਨ ਵੀ ਕੀਤਾ। ਇਸ ਦੇ ਇਲਾਵਾ ਫਿਲਮ ਸਿਟੀ ਬਣਾਉਣ ਦੀ ਵੀ ਗੱਲ ਕਹੀ। ਮੁੱਖ ਮੰਤਰੀ ਬਣਨ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਮੁੱਖ ਮੰਤਰੀ ਬਣਾਂਗਾ।
ਇਸ ਮੌਕੇ ਪਿਛਲੀਆਂ ਸਰਕਾਰਾਂ 'ਤੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਾਂਗਰਸ ਦੇ ਸਰਕਾਰ ਵੇਲੇ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਤਾਂ ਹਮੇਸ਼ਾ ਇਹੀ ਕਹਿੰਦੀਆਂ ਆਈਆਂ ਹਨ ਕਿ ਖਜ਼ਾਨਾ ਖਾਲੀ ਹੈ, ਸਾਡੀ ਸਰਕਾਰ ਨੂੰ ਇਕ ਸਾਲ ਹੋ ਗਿਆ ਅਸੀਂ ਤਾਂ ਕਦੇ ਵੀ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ। ਭਗਵੰਤ ਮਾਨ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ, ਕੈਲੀਫੋਰਨੀਆ, ਕੈਨੇਡਾ ਨਹੀਂ ਬਣਾਉਣਾ। ਅਸੀਂ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਵਿਚ ਜਨਤਾ ਸਾਡਾ ਸਹਿਯੋਗ ਦੇਵੇ।

On the occasion of Jassa Singh Ramgarhias birthday the CM said this to the opponents of the big announcement


Popular Posts
Just Now