ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸੁਪਰੀਮ ਕੋਰਟ ਨੇ 'ਆਪ' ਦੇ ਹੱਕ 'ਚ ਸੁਣਾਇਆ ਫੈਸਲਾ, ਰਾਘਵ ਚੱਢਾ ਨੇ ਫੈਸਲੇ ਦਾ ਕੀਤਾ ਸਵਾਗਤ

Raghav-Chadha-welcomed-the-decis


LPTV / Chandigarh

ਨੈਸ਼ਨਲ : ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਹਿਮ ਫੈਸਲਾ ਸੁਣਾਇਆ ਏ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕਿਹਾ, 'ਦਿੱਲੀ ਵਿੱਚ ਚੁਣੀ ਹੋਈ ਸਰਕਾਰ ਦਾ ਅਧਿਕਾਰ ਹੈ ਅਤੇ ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਦਿੱਲੀ ਦੂਜੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲੋਂ ਵੱਖਰੀ ਹੈ। ਦਿੱਲੀ ਸਰਕਾਰ ਕੋਲ ਸੇਵਾਵਾਂ ਉੱਤੇ ਵਿਧਾਨਿਕ ਅਤੇ ਕਾਰਜਕਾਰੀ ਅਧਿਕਾਰ ਹੈ।
ਜੇਕਰ ਰਾਜ ਸਰਕਾਰ ਨੂੰ ਆਪਣੀ ਸੇਵਾ 'ਚ ਨਿਯੁਕਤ ਅਧਿਕਾਰੀ 'ਤੇ ਕੰਟਰੋਲ ਨਾ ਹੋਵੇ ਤਾਂ ਠੀਕ ਨਹੀਂ ਹੋਵੇਗਾ। ਅਧਿਕਾਰੀ ਸਰਕਾਰ ਦੀ ਗੱਲ ਨਹੀਂ ਸੁਣਨਗੇ। ਆਦਰਸ਼ ਸਥਿਤੀ ਇਹ ਹੋਵੇਗੀ ਕਿ ਦਿੱਲੀ ਸਰਕਾਰ ਦਾ ਅਧਿਕਾਰੀਆਂ 'ਤੇ ਕੰਟਰੋਲ ਹੋਣਾ ਚਾਹੀਦਾ ਹੈ, ਉਨ੍ਹਾਂ ਕੰਮਾਂ ਨੂੰ ਛੱਡ ਕੇ ਜਿਨ੍ਹਾਂ ਨੂੰ ਕਰਨ ਦਾ ਵਿਧਾਨ ਸਭਾ ਨੂੰ ਅਧਿਕਾਰ ਨਹੀਂ ਹੈ। (ਜਿਵੇਂ ਕਿ ਪੁਲਿਸ, ਕਾਨੂੰਨ ਅਤੇ ਵਿਵਸਥਾ ਅਤੇ ਜ਼ਮੀਨ ਨੂੰ ਛੱਡ ਕੇ)। ਅਸੀਂ ਦੁਹਰਾਉਣਾ ਚਾਹੁੰਦੇ ਹਾਂ ਕਿ ਉਪ ਰਾਜਪਾਲ ਦਿੱਲੀ ਸਰਕਾਰ ਦੀ ਸਲਾਹ ਅਤੇ ਸਹਾਇਤਾ ਨਾਲ ਕੰਮ ਕਰਨਗੇ।
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਸਿਆਸੀ ਪ੍ਰਤੀਕਰਮ ਵੀ ਆਉਣੇ ਸ਼ੁਰੂ ਹੋ ਗਏ ਹਨ। ਇੱਕ ਟਵੀਟ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਫੈਸਲੇ ਨੂੰ 'ਲੰਬੇ ਸੰਘਰਸ਼ ਤੋਂ ਬਾਅਦ ਜਿੱਤ' ਕਰਾਰ ਦਿੱਤਾ। ਉਥੇ ਹੀ 'ਆਪ' ਨੇਤਾ ਰਾਘਵ ਚੱਢਾ ਨੇ ਟਵੀਟ ਕਰਕੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਦਿੱਲੀ ਦੇ ਐੱਲਜੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ, 'ਸਤਿਆਮੇਵ ਜਯਤੇ। ਮਾਣਯੋਗ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਦਾ ਸੁਆਗਤ ਹੈ।

Raghav Chadha welcomed the decision of the Supreme Court in favor of AAP


Popular Posts
Just Now