ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਯੂਐਸ ਦਾ ਵੱਡਾ ਕਦਮ, ਦੀਵਾਲੀ 'ਤੇ ਜਨਤਕ ਛੁੱਟੀ ਦਾ ਐਲਾਨ ਕਰਨ ਲਈ ਬਿੱਲ ਪੇਸ਼
LPTV / Chandigarh
ਇੰਟਰਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 22 ਜੂਨ ਨੂੰ ਪ੍ਰਸਤਾਵਿਤ ਅਮਰੀਕਾ ਫੇਰੀ ਤੋਂ ਪਹਿਲਾਂ ਯੂਐਸ ਨੇ ਵੱਡਾ ਕਦਮ ਚੁੱਕਿਆ ਹੈ। ਇੱਕ ਉੱਘੇ ਅਮਰੀਕੀ ਸੰਸਦ ਮੈਂਬਰ ਨੇ ਸ਼ੁੱਕਰਵਾਰ ਨੂੰ ਅਮਰੀਕੀ ਕਾਂਗਰਸ (ਸੰਸਦ) ਵਿੱਚ ਰੋਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸੰਘੀ ਛੁੱਟੀ ਵਜੋਂ ਘੋਸ਼ਿਤ ਕਰਨ ਲਈ ਇੱਕ ਬਿੱਲ ਪੇਸ਼ ਕੀਤਾ, ਜਿਸਦਾ ਦੇਸ਼ ਭਰ ਦੇ ਵੱਖ-ਵੱਖ ਭਾਈਚਾਰਿਆਂ ਨੇ ਸਵਾਗਤ ਕੀਤਾ। ਇਸ ਬਿੱਲ ਨੂੰ ਅਮਰੀਕੀ ਮਹਿਲਾ ਸੰਸਦ ਮੈਂਬਰ ਗ੍ਰੇਸ ਮੇਂਗਨੇ ਸ਼ੁੱਕਰਵਾਰ ਨੂੰ ਪ੍ਰਤੀਨਿਧੀ ਸਭਾ 'ਚ ਪੇਸ਼ ਕੀਤਾ।
ਸਮਾਚਾਰ ਏਜੰਸੀ ਦੇ ਅਨੁਸਾਰ, ਕਾਂਗਰਸ ਵੂਮੈਨ ਗ੍ਰੇਸ ਮੇਂਗ ਨੇ ਪ੍ਰਤੀਨਿਧੀ ਸਭਾ ਵਿੱਚ ਬਿੱਲ ਪੇਸ਼ ਕਰਨ ਤੋਂ ਤੁਰੰਤ ਬਾਅਦ ਇੱਥੇ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦੀਵਾਲੀ ਦੁਨੀਆ ਭਰ ਦੇ ਲੋਕਾਂ ਸਮੇਤ ਨਿਊਯਾਰਕ ਅਤੇ ਸੰਯੁਕਤ ਰਾਜ ਵਿੱਚ ਅਣਗਿਣਤ ਪਰਿਵਾਰਾਂ ਅਤੇ ਭਾਈਚਾਰਿਆਂ ਲਈ ਸਾਲ ਦੇ ਸਭ ਤੋਂ ਮਹੱਤਵਪੂਰਨ ਦਿਨਾਂ ਵਿੱਚੋਂ ਇੱਕ ਹੈ।
ਦੱਸ ਦੇਈਏ ਕਿ ਜੇਕਰ ਦੀਵਾਲੀ ਦਿਵਸ ਬਿੱਲ ਨੂੰ ਕਾਂਗਰਸ ਦੁਆਰਾ ਪਾਸ ਕੀਤਾ ਜਾਂਦਾ ਹੈ, ਤਾਂ ਇਹ ਰਾਸ਼ਟਰਪਤੀ ਜੋ ਬਿਡੇਨ ਦੁਆਰਾ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਕਾਨੂੰਨ ਬਣ ਜਾਵੇਗਾ ਅਤੇ ਦੀਵਾਲੀ ਅਮਰੀਕਾ ਵਿੱਚ 12ਵੀਂ ਸੰਘੀ ਛੁੱਟੀ ਬਣ ਜਾਵੇਗੀ। ਮੀਡੀਆ ਨਾਲ ਗੱਲ ਕਰਦੇ ਹੋਏ, ਗ੍ਰੇਸ ਮੇਂਗ ਨੇ ਅੱਗੇ ਕਿਹਾ ਕਿ ਦੀਵਾਲੀ 'ਤੇ ਸੰਘੀ ਛੁੱਟੀ ਪਰਿਵਾਰ ਅਤੇ ਦੋਸਤਾਂ ਨੂੰ ਇਕੱਠੇ ਤਿਉਹਾਰ ਮਨਾਉਣ ਦੀ ਇਜਾਜ਼ਤ ਦੇਵੇਗੀ। ਇਸ ਦਿਨ ਦੀ ਛੁੱਟੀ ਇਹ ਸਾਬਤ ਕਰੇਗੀ ਕਿ ਸਰਕਾਰ ਦੇਸ਼ ਦੇ ਵਿਭਿੰਨ ਸੱਭਿਆਚਾਰਕ ਮੌਕਿਆਂ ਨੂੰ ਮਹੱਤਵ ਦਿੰਦੀ ਹੈ।
A big move by the US ahead of Prime Minister Narendra Modis visit is to introduce a bill to declare a public holiday on Diwali