ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸਲੋਚਨਾ ਲਾਟਕਰ ਦਾ ਦੇਹਾਂਤ, ਫਿਲਮਾਂ 'ਚ ਅਮਿਤਾਭ ਬੱਚਨ ਦੀ ਮਾਂ ਦੀ ਨਿਭਾਈ ਚੁੱਕੀ ਹੈ ਭੂਮਿਕਾ
LPTV / Chandigarh
ਮਨੋਰੰਜਨ ਡੈਸਕ: ਸਿਨੇਮਾ ਜਗਤ ਤੋਂ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਸਲੋਚਨਾ ਲਾਟਕਰ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਬਾਲੀਵੁੱਡ ਦੀ ਸੀਨੀਅਰ ਅਭਿਨੇਤਰੀ ਸਲੋਚਨਾ ਲਾਟਕਰ ਦੀ ਸਿਹਤ ਕਾਫੀ ਵਿਗੜ ਗਈ ਸੀ, ਜਿਸ ਤੋਂ ਬਾਅਦ 94 ਸਾਲਾ ਅਦਾਕਾਰਾ ਨੂੰ ਦਾਦਰ ਦੇ ਸੁਸ਼ਰੁਸ਼ਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਕਿ ਉਹਨਾਂ ਦਾ ਦੇਹਾਂਤ ਹੋ ਗਿਆ। ਤੁਹਾਨੂੰ ਦੱਸ ਦਈਏ ਕਿ ਸਲੋਚਨਾ ਲਾਟਕਰ ਪਿਛਲੇ ਕੁਝ ਮਹੀਨਿਆਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਉਹ ਲੰਬੇ ਸਮੇਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਸਲੋਚਨਾ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਜਵਾਈ ਨੇ ਕੀਤੀ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਭਲਕੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਉਨ੍ਹਾਂ ਦੇ ਪ੍ਰਭਾ ਦੇਵੀ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਇਸ ਤੋਂ ਬਾਅਦ ਸ਼ਿਵਾਜੀ ਪਾਰਕ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਮਾਰਚ ਵਿਚ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਦੋਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਅਭਿਨੇਤਰੀ ਦੇ ਇਲਾਜ 'ਚ ਮਦਦ ਕੀਤੀ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਲੋਚਨਾ ਦੀਦੀ ਦੇ ਇਲਾਜ ਦਾ ਸਾਰਾ ਖਰਚਾ ਮੁੱਖ ਮੰਤਰੀ ਮੈਡੀਕਲ ਰਾਹਤ ਫੰਡ ਵਿਚੋਂ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਨੇ ਕਈ ਫਿਲਮਾਂ ਵਿਚ ਅਮਿਤਾਭ ਬੱਚਨ ਦੀ ਮਾਂ ਦੀ ਭੂਮਿਕਾ ਨਿਭਾਈ ਹੈ।
The famous actress of Hindi cinema Slochana Latkar has passed away she played the role of Amitabh Bachchans mother in the films