ਪ੍ਰਧਾਨ ਮੰਤਰੀ ਮੋਦੀ 70000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਨੌਜਵਾਨਾਂ ਨੂੰ ਕਹੀ ਇਹ ਗੱਲ
LPTV / Chandigarh
ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲਗਭਗ 70,000 ਨਵੇਂ ਭਰਤੀ ਹੋਏ ਲੋਕਾਂ ਨੂੰ ਨਿਯੁਕਤੀ ਪੱਤਰ ਵੰਡੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਲਗਪਗ ਨਵੇਂ ਨਿਯੁਕਤ ਕੀਤੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ਇਹ ਰੋਜ਼ਗਾਰ ਮੇਲੇ ਐਨਡੀਏ ਅਤੇ ਭਾਜਪਾ ਸਰਕਾਰ ਦੀ ਨਵੀਂ ਪਛਾਣ ਬਣ ਗਏ ਹਨ। ਪੀਐਮ ਨੇ ਕਿਹਾ, ਮੈਨੂੰ ਖੁਸ਼ੀ ਹੈ ਕਿ ਭਾਜਪਾ ਸ਼ਾਸਿਤ ਸਰਕਾਰਾਂ ਵੀ ਲਗਾਤਾਰ ਇਸ ਤਰ੍ਹਾਂ ਦੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰ ਰਹੀਆਂ ਹਨ। ਇਸ ਸਮੇਂ ਸਰਕਾਰੀ ਨੌਕਰੀਆਂ ਵਿੱਚ ਆਉਣ ਵਾਲਿਆਂ ਲਈ ਇਹ ਬਹੁਤ ਮਹੱਤਵਪੂਰਨ ਸਮਾਂ ਹੈ। ਤੁਹਾਡਾ ਟੀਚਾ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਦਾ ਹੈ।
Prime Minister Modi distributed appointment letters to 70000 youth and said this to the youth