ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਭਾਰਤੀ ਗੇਂਦਬਾਜ ਹਰਭਜਨ ਸਿੰਘ ਨੇ ਸੰਤ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕਰਕੇ ਮੰਗੀ ਮਾਫ਼ੀ! ਪੜ੍ਹੋ ਪੂਰਾ ਮਾਮਲਾ

ਭਾਰਤੀ ਗੇਂਦਬਾਜ ਹਰਭਜਨ ਸਿੰਘ ਨੇ ਸੰਤ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕਰਕ


Lptv / Chandigarh

ਕ੍ਰਿਕਟਰ ਹਰਭਜਨ ਸਿੰਘ ਨੇ ਪਹਿਲਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਤੇ ਮਗਰੋਂ ਮਾਫੀ ਮੰਗਦਿਆਂ ਕਿਹਾ ਕਿ ਇਹ ਸਭ ਕਾਹਲੀ ਵਿੱਚ ਹੋ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ਪੋਸਟ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਲਈ ਹੈ। ਹਰਭਜਨ ਨੇ ਕਿਹਾ ਕਿ ਉਸ ਨੇ ਤਾਂ ਸਿਰਫ ‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐਪ ਫਾਰਵਰਡ ਸ਼ੇਅਰ ਕਰਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਇਸ ਬਾਰੇ ਸਫਾਈ ਦਿੰਦਿਆਂ ਹਰਭਜਨ ਨੇ ਕਿਹਾ ਕਿ ਉਸ ਨੂੰ ਇਲ ਗੱਲ ਦਾ ਇਲਮ ਨਹੀਂ ਸੀ ਕਿ ਤਸਵੀਰ ਭਿੰਡਰਾਂਵਾਲੇ ਦੀ ਹੈ। ਹਰਭਜਨ ਨੇ ਮੁਆਫ਼ੀ ਮੰਗਦਿਆਂ ਕਿਹਾ ‘ਮੈਂ ਕਾਹਲੀ ਵਿੱਚ ਪੋਸਟ ਕਰ ਦਿੱਤੀ ਤੇ ਕੰਟੈਂਟ ਉਤੇ ਧਿਆਨ ਨਹੀਂ ਦਿੱਤਾ ਕਿ ਇਹ ਕਿਸ ਗੱਲ ਦੀ ਤਰਜਮਾਨੀ ਕਰਦਾ ਹੈ। ਇਹ ਮੇਰੀ ਗ਼ਲਤੀ ਸੀ ਤੇ ਮੈਂ ਮੰਨਦਾ ਹਾਂ। ਕਿਸੇ ਵੀ ਪੱਧਰ ’ਤੇ ਮੈਂ ਪੋਸਟ ਨਾਲ ਜੁੜੇ ਵਿਚਾਰਾਂ ਦੀ ਹਮਾਇਤ ਨਹੀਂ ਕਰਦਾ, ਨਾ ਹੀ ਉਨ੍ਹਾਂ ਦੀ ਜਿਨ੍ਹਾਂ ਦੀ ਤਸਵੀਰ ਉੱਥੇ ਮੌਜੂਦ ਸੀ। ਮੈਂ ਸਿੱਖ ਹਾਂ ਤੇ ਭਾਰਤ ਲਈ ਲੜਾਂਗਾ, ਭਾਰਤ ਦੇ ਵਿਰੁੱਧ ਨਹੀਂ।’
ਹਰਭਜਨ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹ ਮੁਆਫ਼ੀ ਮੰਗਦਾ ਹੈ। ਉਸ ਨੇ ਕਿਹਾ ਕਿ ਭਾਵੇਂ ਕੋਈ ਹੋਰ ਵੀ ਦੇਸ਼ ਵਿਰੋਧੀ ਗਰੁੱਪ ਹੋਵੇ, ਉਹ ਕਦੇ ਵੀ ਉਸ ਦੀ ਹਮਾਇਤ ਨਹੀਂ ਕਰਨਗੇ।’ ਕ੍ਰਿਕਟਰ ਨੇ ਕਿਹਾ ਕਿ ਉਸ ਨੇ 20 ਸਾਲ ਭਾਰਤ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਤੇ ਭਾਰਤ ਵਿਰੋਧੀ ਕਿਸੇ ਵੀ ਗੱਲ ਦੀ ਕਦੇ ਹਮਾਇਤ ਨਹੀਂ ਕਰਨਗੇ।

Indian bowler harbhajan singh apologized for sharing sant bhindranwales photo read the full story


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now