ਵਿਦੇਸ਼ੀ ਦੌਰੇ ਤੋਂ ਭਾਰਤ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵਿਦੇਸ਼ੀ ਦੌਰੇ ਤੋਂ ਭਾਰਤ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ


LPTV / Chandigarh

ਨੈਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਿਦੇਸ਼ ਯਾਤਰਾ ਤੋਂ ਐਤਵਾਰ ਦੇਰ ਰਾਤ ਭਾਰਤ ਪਰਤੇ। ਦੇਸ਼ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਹੋਰ ਨੇਤਾਵਾਂ ਤੋਂ ਪੁੱਛਿਆ ਕਿ ਭਾਰਤ ਵਿਚ ਕੀ ਹੋ ਰਿਹਾ ਹੈ। ਉਨ੍ਹਾਂ ਦੇ ਸਵਾਗਤ ਲਈ ਏਅਰਪੋਰਟ ’ਤੇ ਕਈ ਨੇਤਾ ਮੌਜੂਦ ਸਨ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਅਤੇ ਮਿਸਰ ਦੇ 6 ਦਿਨਾਂ ਦੌਰੇ ਤੋਂ ਬਾਅਦ ਦੇਸ਼ ਪਰਤ ਆਏ ਹਨ। ਉਨ੍ਹਾਂ ਨੇ ਇਸ ਦੌਰੇ ਦੌਰਾਨ ਕਈ ਇਤਿਹਾਸਕ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ। ਦਿੱਲੀ ਹਵਾਈ ਅੱਡੇ ’ਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਭਾਜਪਾ ਪ੍ਰਧਾਨ ਨੱਢਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਰਸ਼ਵਰਧਨ, ਹੰਸ ਰਾਜ ਹੰਸ ਅਤੇ ਗੌਤਮ ਗੰਭੀਰ ਸਮੇਤ ਭਾਜਪਾ ਦੇ ਕਈ ਨੇਤਾ ਅਤੇ ਸੰਸਦ ਮੈਂਬਰ ਮੌਜੂਦ ਸਨ। ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਇਹ ਬਹੁਤ ਸਫ਼ਲ ਦੌਰਾ ਸੀ। ਭਾਜਪਾ ਨੇਤਾ ਹੰਸਰਾਜ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦੇ ਅਤੇ ਕਿਹਾ ਕਿ ਤੁਸੀਂ ਪੂਰੀ ਦੁਨੀਆ ’ਚ ਮਸ਼ਹੂਰ ਹੋ ਗਏ ਹੋ।

Prime Minister Narendra Modi returned to India from a foreign visit


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now