ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਮਰੀਕਾ ਦੇ ਐਚ 1-ਬੀ ਵੀਜ਼ਾ ਧਾਰਕਾਂ ਲਈ ਨਵਾਂ ਵਰਕ ਪਰਮਿਟ ਪੇਸ਼ ਕਰੇਗਾ ਕੈਨੇਡਾ

ਅਮਰੀਕਾ ਦੇ ਐਚ 1-ਬੀ ਵੀਜ਼ਾ ਧਾਰਕਾਂ ਲਈ ਨਵਾਂ ਵਰਕ ਪਰਮਿਟ ਪੇਸ਼ ਕਰੇਗਾ


LPTV / Chandigarh

ਵਿਦੇਸ਼ ਡੈਸਕ: ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਬੀਤੇ ਦਿਨ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ H-1B ਵੀਜ਼ਾ ਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਇੱਕ ਓਪਨ ਵਰਕ-ਪਰਮਿਟ ਸਟ੍ਰੀਮ ਬਣਾਏਗੀ। ਇਹ ਇੱਕ ਨਵਾਂ ਵਰਕ ਪਰਮਿਟ ਹੋਵੇਗਾ ਜੋ ਕੈਨੇਡੀਅਨ ਸਰਕਾਰ ਅਮਰੀਕਾ ਵਿੱਚ H-1B ਵੀਜ਼ਾ ਧਾਰਕਾਂ ਨੂੰ ਪ੍ਰਦਾਨ ਕਰੇਗੀ। ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ ਨੇ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਐਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਅਧਿਐਨ ਜਾਂ ਵਰਕ ਪਰਮਿਟ ਵੀ ਪ੍ਰਦਾਨ ਕਰੇਗਾ। ਨਵੇਂ ਆਦੇਸ਼ ਦੇ ਤਹਿਤ ਪ੍ਰਵਾਨਿਤ ਬਿਨੈਕਾਰਾਂ ਨੂੰ ਤਿੰਨ ਸਾਲ ਤੱਕ ਦੀ ਮਿਆਦ ਲਈ ਓਪਨ ਵਰਕ ਪਰਮਿਟ ਮਿਲੇਗਾ।

H-1B ਵੀਜ਼ਾ ਕੀ ਹੈ?
H-1B ਵੀਜ਼ਾ ਵਿਦੇਸ਼ੀ ਨਾਗਰਿਕਾਂ ਨੂੰ ਟੈਕਨਾਲੋਜੀ ਸੈਕਟਰ ਸਮੇਤ ਕੁਝ ਕਿੱਤਿਆਂ ਵਿੱਚ ਅਸਥਾਈ ਤੌਰ 'ਤੇ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਮਹਾਂਮਾਰੀ ਦੇ ਦੌਰਾਨ, ਤਕਨੀਕੀ ਕੰਪਨੀਆਂ ਨੇ ਪਹਿਲਾਂ ਵੱਡੀ ਗਿਣਤੀ ਵਿੱਚ ਭਰਤੀ ਕੀਤੀ, ਪਰ ਬਾਅਦ ਵਿੱਚ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ। ਇਸ ਨਾਲ ਕਈ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਨਵੀਆਂ ਨੌਕਰੀਆਂ ਲੱਭਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।

Canada will introduce a new work permit for US H1 B visa holders


Popular Posts
Just Now