ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮਾਤਾ ਵੈਸ਼ਨੋ ਦੇਵੀ ਭਵਨ 'ਚ ਲੱਗੀ ਭਿਆਨਕ ਅੱਗ

ਮਾਤਾ ਵੈਸ਼ਨੋ ਦੇਵੀ ਭਵਨ 'ਚ ਲੱਗੀ ਭਿਆਨਕ ਅੱਗ


LPTV / Chandigarh

ਮਾਤਾ ਵੈਸ਼ਣੋ ਦੇਵੀ ਭਵਨ ’ਚ ਮੰਗਲਵਾਰ ਨੂੰ ਅੱਗ ਲੱਗ ਗਈ। ਅੱਗ ਭਵਨ ਦੇ ਉਸ ਹਿੱਸੇ ’ਚ ਲੱਗੀ ਜਿਸ ਵਿਚ ਨਕਦੀ ਰੱਖੀ ਜਾਂਦੀ ਹੈ। ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਅਤੇ ਪੁਲਸ ਕਰਮਚਾਰੀਆਂ ਨੇ ਮਿਲ ਕੇ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਗਿਆ ਹੈ।

ਭਵਨ ਕੰਪਲੈਕਸ ’ਚ ਅੱਗ ਦੀਆਂ ਲਪਟਾਂ ਨੂੰ ਵੇਖ ਕੇ ਅਫੜਾ-ਦਫੜੀ ਮਚ ਗਈ। ਸ਼ਰਧਾਲੂਆਂ ਦੀ ਭੀੜ ਨਾ ਹੋਣ ਕਾਰਨ ਅੱਗ ’ਤੇ ਜਲਦ ਹੀ ਕਾਬੂ ਪਾ ਲਿਆ ਗਿਆ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲਾਂਕਿ, ਮਾਲੀ ਤੌਰ ’ਤੇ ਕਿੰਨਾ ਨੁਕਸਾਨ ਹੋਇਆ ਹੈ, ਇਸ ਦੀ ਜਾਣਕਾਰੀ ਅਜੇ ਸ਼੍ਰਾਈਨ ਬੋਰਡ ਨੇ ਨਹੀਂ ਦਿੱਤੀ।

ਦੱਸ ਦੇਈਏ ਕਿ ਯਾਤਰਾ ਅਜੇ ਵੀ ਜਾਰੀ ਹੈ। ਸ਼ਰਧਾਲੂਆਂ ਦੀ ਭੀੜ ਨਹੀਂ ਹੈ। ਰੋਜ਼ਾਨਾ ਦੋ ਤੋਂ ਢਾਈ ਹਜ਼ਾਰ ਸ਼ਰਧਾਲੂ ਭਵਨ ਪਹੁੰਚ ਕੇ ਮਾਤਾ ਦੇ ਦਰਸ਼ਨ ਕਰ ਰਹੇ ਹਨ।

A terrible fire broke out in Mata Vaishno Devi Bhavan


Popular Posts
Just Now