ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਹੋਵੇਗਾ ਸ਼ੁਰੂ, ਪੇਸ਼ ਹੋ ਸਕਦਾ ਹੈ UCC ਬਿੱਲ

ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਹੋਵੇਗਾ ਸ਼ੁਰੂ, ਪੇਸ਼ ਹੋ ਸਕਦਾ ਹ


LPTV / Chandigarh

ਨੈਸ਼ਨਲ ਡੈਸਕ: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਇਹ ਜਾਣਕਾਰੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦਿੱਤੀ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਤੇ 11 ਅਗਸਤ ਤੱਕ ਚੱਲੇਗਾ। ਉਨ੍ਹਾਂ ਅੱਗੇ ਲਿਖਿਆ ਕਿ ਇਸ 23 ਦਿਨਾਂ ਦੇ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ। ਖਾਸ ਗੱਲ ਇਹ ਹੈ ਕਿ ਇਹ ਮਾਨਸੂਨ ਸੈਸ਼ਨ ਨਵੇਂ ਸੰਸਦ ਭਵਨ 'ਚ ਚੱਲੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਨੂੰ ਨਵੀਂ ਸੰਸਦ ਦਾ ਉਦਘਾਟਨ ਕੀਤਾ ਸੀ।
ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਇਸ ਸੈਸ਼ਨ 'ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ ਕਰ ਸਕਦੀ ਹੈ। UCC ਸੰਸਦੀ ਕਮੇਟੀ ਨੂੰ ਕਾਨੂੰਨ ਨਾਲ ਸਬੰਧਤ ਬਿੱਲ ਵੀ ਭੇਜ ਸਕਦਾ ਹੈ। ਸੈਸ਼ਨ 'ਚ ਕਈ ਹੋਰ ਬਿੱਲ ਪਾਸ ਹੋਣ ਦੀ ਸੰਭਾਵਨਾ ਹੈ। ਇਨ੍ਹਾਂ 'ਚ ਨੈਸ਼ਨਲ ਫਾਈਨੈਂਸ਼ੀਅਲ ਇਨਫਰਮੇਸ਼ਨ ਰਜਿਸਟਰੀ, ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ, ਇਨਸੋਲਵੈਂਸੀ ਅਤੇ ਬੈਂਕਰਪਸੀ ਕੋਡ ਸੋਧ ਬਿੱਲ ਪੇਸ਼ ਕੀਤਾ ਜਾ ਸਕਦਾ ਹੈ।

Monsoon session of Parliament will start from July 20 UCC Bill may be introduced


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now