ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਪੈਟਰੋਲ-ਡੀਜਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, ਦੇਖੋ ਤੁਹਾਡੇ ਸ਼ਹਿਰ 'ਚ ਕੀ ਹੈ ਤਾਜ਼ਾ ਰੇਟ.....

ਪੈਟਰੋਲ-ਡੀਜਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, ਦੇਖੋ ਤੁਹਾਡੇ ਸ਼ਹਿਰ 'ਚ


LPTV / Chandigarh

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਧ ਰਹੀਆਂ ਕੀਮਤਾਂ ਕਾਰਨ ਇਸ ਸਮੇਂ ਸਾਰੇ ਸ਼ਹਿਰਾਂ ਵਿਚ ਰਿਕਾਰਡ ਦੇ ਪੱਧਰ 'ਤੇ ਪਹੁੰਚ ਗਈ ਹੈ। ਇਕ ਪਾਸੇ ਜਿੱਥੇ ਮੁੰਬਈ ਵਿੱਚ ਪੈਟਰੋਲ 102 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਹੈ, ਉਥੇ ਹੀ ਕੁਝ ਸ਼ਹਿਰਾਂ ਵਿਚ ਇਹ ਅੰਕੜਾ ਵੀ ਪਾਰ ਕਰ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇਕ ਦਿਨ ਬਾਅਦ ਅੱਜ ਤੇਲ ਦੀ ਕੀਮਤ ਵਿਚ ਫਿਰ ਵਾਧਾ ਕੀਤਾ ਹੈ। ਅੱਜ ਪੈਟਰੋਲ ਦੀ ਦਰ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਦਕਿ ਡੀਜ਼ਲ ਦੀ ਦਰ ਵਿਚ ਵੀ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਪੈਟਰੋਲ ਦੀ ਕੀਮਤ ਵਿਚ 24-28 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 26-28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਤੇਲ ਦੀਆਂ ਕੀਮਤਾਂ ਮਈ ਤੋਂ ਰੁਕ-ਰੁਕ ਕੇ ਵਧ ਰਹੀਆਂ ਹਨ। ਪਿਛਲੇ 21 ਦਿਨਾਂ ਵਿਚ ਹੀ ਪੈਟਰੋਲ 4.99 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿਚ 5.44 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਜਾਣੋ ਕੀ ਹੈ ਤੁਹਾਡੇ ਸ਼ਹਿਰ ਚ ਪੈਟਰੋਲ-ਡੀਜਲ ਦੀ ਕੀਮਤ

ਦਿੱਲੀ - 95.56 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.47 ਰੁਪਏ ਪ੍ਰਤੀ ਲੀਟਰ ਹੈ
>> ਮੁੰਬਈ- 101.76 ਰੁਪਏ ਪ੍ਰਤੀ ਲੀਟਰ, ਡੀਜ਼ਲ 93.85 ਰੁਪਏ ਪ੍ਰਤੀ ਲੀਟਰ ਹੈ
>> ਕੋਲਕਾਤਾ- 95.52 ਰੁਪਏ ਪ੍ਰਤੀ ਲੀਟਰ, ਡੀਜ਼ਲ 89.32 ਰੁਪਏ ਪ੍ਰਤੀ ਲੀਟਰ ਹੈ
>> ਚੇਨਈ - 96.94 ਰੁਪਏ ਪ੍ਰਤੀ ਲੀਟਰ, ਡੀਜ਼ਲ 91.15 ਰੁਪਏ ਪ੍ਰਤੀ ਲੀਟਰ ਹੈ
>> ਜੈਪੁਰ - 102.14 ਰੁਪਏ ਪ੍ਰਤੀ ਲੀਟਰ, ਡੀਜ਼ਲ 95.37 ਰੁਪਏ ਪ੍ਰਤੀ ਲੀਟਰ
>> ਬੰਗਲੁਰੂ - 98.75 ਰੁਪਏ ਪ੍ਰਤੀ ਲੀਟਰ, ਡੀਜ਼ਲ 91.67 ਰੁਪਏ ਪ੍ਰਤੀ ਲੀਟਰ
>> ਨੋਇਡਾ- 92.91 ਰੁਪਏ ਪ੍ਰਤੀ ਲੀਟਰ, ਡੀਜ਼ਲ 86.95 ਰੁਪਏ ਪ੍ਰਤੀ ਲੀਟਰ ਹੈ
>> ਭੋਪਾਲ- 103.71 ਰੁਪਏ ਪ੍ਰਤੀ ਲੀਟਰ, ਡੀਜ਼ਲ 95.05 ਰੁਪਏ ਪ੍ਰਤੀ ਲੀਟਰ
>> ਸ਼੍ਰੀਗੰਗਾ ਨਗਰ - 106.64 ਰੁਪਏ ਪ੍ਰਤੀ ਲੀਟਰ, ਡੀਜ਼ਲ 99.50 ਰੁਪਏ ਪ੍ਰਤੀ ਲੀਟਰ
>> ਰੀਵਾ- 105.93 ਰੁਪਏ ਪ੍ਰਤੀ ਲੀਟਰ, ਡੀਜ਼ਲ 97.11 ਰੁਪਏ ਪ੍ਰਤੀ ਲੀਟਰ ਹੈ

ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਰੋਜ਼ਾਨਾ ਤਬਦੀਲੀ ਸਵੇਰੇ 6 ਵਜੇ ਹੁੰਦੀ ਹੈ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

Petrol Diesel prices broke records see what is the latest rate in your city


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now