ਮੁੱਖ ਮਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ, ਸਾਨੂੰ ਕੇਂਦਰ ਤੋਂ ਸ਼ਹੀਦਾਂ ਦੇ ਸਨਮਾਨ ਲੈਣ ਦੀ ਲੋੜ ਨਹੀਂ
LPTV / Chandigarh
ਸਟੇਟ ਡੈਸਕ; ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਆਪਣੇ ਸੰਬੋਧਨ ਵਿਚ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਤੰਜ ਕੱਸੇ। ਇਸ ਮੌਕੇ ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਤੋਂ ਭਾਵੇਂ ਸਾਨੂੰ ਆਜ਼ਾਦੀ ਮਿਲ ਗਈ ਹੈ ਪਰ ਆਪਣਿਆਂ ਤੋਂ ਆਜ਼ਾਦੀ ਲੈਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਆਪਣਿਆਂ ਤੋਂ ਆਜ਼ਾਦੀ ਲੈਣੀ ਹੈ ਅਤੇ ਪੰਜਾਬ ਨੂੰ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣਾ ਹੈ। ਕੇਂਦਰ ਸਰਕਾਰ ਤੋਂ ਸ਼ਹੀਦਾਂ ਦੇ ਸਨਮਾਨ ਲੈਣ ਦੀ ਲੋੜ ਨਹੀਂ ਹੈ।
Chief Minister Bhagwant Mann paid tribute to Shaheed Udham Singh and said that we do not need to honor martyrs from the Centre