ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

'ਕੁੜੀਆਂ ਦੇ ਮੋਬਾਈਲ ਚਲਾਉਣ ਨਾਲ ਹੁੰਦੇ ਬਲਾਤਕਾਰ'- ਮਹਿਲਾ ਕਮਿਸ਼ਨ ਮੈਂਬਰ

'ਕੁੜੀਆਂ ਦੇ ਮੋਬਾਈਲ ਚਲਾਉਣ ਨਾਲ ਹੁੰਦੇ ਬਲਾਤਕਾਰ'- ਮਹਿਲਾ ਕਮਿਸ਼ਨ ਮੈਂਬ


LPTV / Chandigarh

ਉੱਤਰ ਪ੍ਰਦੇਸ਼ ਰਾਜ ਮਹਿਲਾ ਕਮਿਸ਼ਨ ਦੀ ਇੱਕ ਮੈਂਬਰ ਨੇ ਇੱਕ ਹੈਰਾਨ ਕਰਨ ਵਾਲੇ ਬਿਆਨ ਵਿੱਚ ਕਿਹਾ ਹੈ ਕਿ ਲੜਕੀਆਂ ਨੂੰ ਮੋਬਾਈਲ ਫੋਨ ਨਹੀਂ ਦਿੱਤੇ ਜਾਣੇ ਚਾਹੀਦੇ ਕਿਉਂਕਿ ਇਹ ਬਲਾਤਕਾਰ ਨੂੰ ਉਤਸ਼ਾਹਤ ਕਰਦਾ ਹੈ। ਮੀਨਾ ਕੁਮਾਰੀ ਨੇ ਅਲੀਗੜ ਵਿੱਚ ਬੁੱਧਵਾਰ ਨੂੰ ਇੱਕ ਮਹਿਲਾ ਜਨ ਸੁਣਵਾਈ ਦੌਰਾਨ ਕਿਹਾ, “ਲੜਕੀਆਂ ਫੋਨ’ ਤੇ ਗੱਲਾਂ ਕਰਦੀਆਂ ਹਨ ਤੇ ਬਾਅਦ ਵਿੱਚ ਮੁੰਡਿਆਂ ਨਾਲ ਭੱਜਦੀਆਂ ਹਨ” ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਫੋਨ ਨੂੰ ਆਪਣੀਆਂ ਧੀਆਂ ਤੋਂ ਦੂਰ ਰੱਖਣ।

ਮੀਨਾ ਕੁਮਾਰੀ ਨੇ ਕਿਹਾ ਕਿ ਮਾਪਿਆਂ, ਖ਼ਾਸਕਰ ਮਾਵਾਂ ਨੂੰ ਆਪਣੀਆਂ ਧੀਆਂ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਕਿਉਂਕਿ ਔਰਤਾਂ ਵਿਰੁੱਧ ਜੁਰਮ ਉਨ੍ਹਾਂ ਦੀ ਲਾਪ੍ਰਵਾਹੀ ਦਾ ਨਤੀਜਾ ਹੈ। ਇਸ ਦੌਰਾਨ ਰਾਜ ਦੇ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਮੀਨਾ ਕੁਮਾਰੀ ਦਾ ਬਿਆਨ ਆਪਣਾ ਨਿਜੀ ਹੈ, ਇਸ ਦਾ ਕਮਿਸ਼ਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਮਿਸ਼ਨ ਦੇ ਉਪ-ਚੇਅਰਪਰਸਨ ਅੰਜੂ ਚੌਧਰੀ ਨੇ ਇਸ ਬਿਆਨ ਨੂੰ ‘ਗ਼ੈਰ ਵਾਜਬ’ ਦੱਸਿਆ।

ਉਸ ਦਾ ਕਹਿਣਾ ਹੈ ਕਿ ਪਿੰਡਾਂ ਦੀਆਂ ਨਾਬਾਲਗ ਲੜਕੀਆਂ ਤੇ ਲੜਕੀਆਂ 'ਸਹੀ ਢੰਗ' ਨਾਲ ਫੋਨ ਦੀ ਵਰਤੋਂ ਕਰਨਾ ਨਹੀਂ ਜਾਣਦੀਆਂ। ਉਨ੍ਹਾਂ ਕਿਹਾ,"ਉਹ ਮਰਦ ਦੋਸਤ ਬਣਾਉਣ ਲਈ ਫੋਨ ਦੀ ਵਰਤੋਂ ਕਰਦੀਆਂ ਹਨ ਤੇ ਬਾਅਦ ਵਿੱਚ ਉਨ੍ਹਾਂ ਨਾਲ ਭੱਜ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਣਉਚਿਤ ਸਮਗਰੀ ਨੂੰ ਵੇਖਣ ਲਈ ਵੀ ਸਮਾਰਟਫੋਨ ਵੀ ਵਰਤੇ ਕੀਤੀ ਜਾ ਰਹੀ ਹੈ।

ਮੀਨਾ ਕੁਮਾਰੀ ਦੇ ਇਸ ਬਿਆਨ ਦੀ ਤਿੱਖੀ ਆਲੋਚਨਾ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਮਹਿਲਾ ਕਮਿਸ਼ਨ ਦੀ ਇੱਕ ਮਹਿਲਾ ਮੈਂਬਰ ਦੇ ਅਜਿਹੇ ਵਿਚਾਰ ਹਨ, ਤਾਂ ਫਿਰ ਆਮ ਲੋਕਾਂ ਤੇ ਮਰਦ ਪ੍ਰਧਾਨ ਸਮਾਜ ਦੇ ਵਿਚਾਰ ਕਿਹੋ ਜਿਹੇ ਹੋਣਗੇ, ਇਸ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ।

Girls are raped by using mobile phones Womens Commission member


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now