ਪ੍ਰਧਾਨ ਮੰਤਰੀ ਮੋਦੀ ਨੇ 'ਹਰ ਘਰ ਤਿਰੰਗਾ ਮੁਹਿੰਮ' 'ਚ ਹਿੱਸਾ ਲੈਣ ਦੀ ਕੀਤੀ ਅਪੀਲ, ਕਹੀ ਇਹ ਗੱਲ
LPTV / Chandigarh
ਨੈਸ਼ਨਲ ਡੈਸਕ: ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ 'ਹਰ ਘਰ ਤਿਰੰਗਾ ਮੁਹਿੰਮ' 'ਚ ਹਿੱਸਾ ਲੈਣ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ। ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਤਿਰੰਗਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ । ਇਸਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ।
Prime Minister Modi appealed to every home to participate in the tricolor campaign and said this