ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ...

ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਮਾਇਆਵਤੀ ਦਾ ਪਹਿਲਾ ਬਿਆਨ ਆਇਆ ਸਾਹਮਣੇ


LPTV / Chandigarh

ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਚੋਣਾਵੀਂ ਗਠਜੋੜ ਹੋ ਗਿਆ ਹੈ। ਇਸ ਦਰਮਿਆਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਵਧਾਈ ਦਿੱਤੀ ਅਤੇ ਪੰਜਾਬ ਆਉਣ ਦਾ ਸੱਦਾ ਦਿੱਤਾ। ਹੁਣ ਇਸ ਗਠਜੋੜ 'ਤੇ ਖ਼ੁਸ਼ੀ ਪ੍ਰਗਟਾਉਂਦਿਆ ਮਾਇਆਵਤੀ ਨੇ ਟਵੀਟ ਕਰ ਕੇ ਕਿਹਾ ਕਿ,''ਪੰਜਾਬ 'ਚ ਅੱਜ ਸ਼੍ਰੋਮਣੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਇਕ ਨਵੀਂ ਸਿਆਸੀ ਅਤੇ ਸਮਾਜਿਕ ਪਹਿਲ ਹੈ। ਜੋ ਯਕੀਨੀ ਤੌਰ 'ਤੇ ਰਾਜ 'ਚ ਜਨਤਾ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

ਇਸ ਇਤਿਹਾਸਕ ਕਦਮ ਲਈ ਲੋਕਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ।''ਇਕ ਹੋਰ ਟਵੀਟ ਕਰਦੇ ਹੋਏ ਮਾਇਆਵਤੀ ਨੇ ਕਿਹਾ ਕਿ ਉਂਝ ਤਾਂ ਪੰਜਾਬ 'ਚ ਸਮਾਜ ਦਾ ਹਰ ਤਬਕਾ ਕਾਂਗਰਸ ਪਾਰਟੀ ਦੇ ਸ਼ਾਸਨ 'ਚ ਇੱਥੇ ਪੈਦਾ ਗਰੀਬੀ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਆਦਿ ਨਾਲ ਜੂਝ ਰਿਹਾ ਹੈ ਪਰ ਇਸ ਦੀ ਸਭ ਤੋਂ ਜ਼ਿਆਦਾ ਮਾਰ ਦਲਿਤਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਆਦਿ 'ਤੇ ਪੈ ਰਹੀ ਹੈ, ਜਿਸ ਨਾਲ ਮੁਕਤੀ ਪਾਉਣ ਲਈ ਆਪਣੇ ਇਸ ਗਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜ਼ਰੂਰੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਾਰੀ ਜਨਤਾ ਤੋਂ ਅਪੀਲ ਹੈ ਕਿ ਉਹ ਅਕਾਲੀ ਦਲ ਅਤੇ ਬਸਪਾ ਵਿਚਾਲੇ ਅੱਜ ਹੋਏ ਇਸ ਇਤਿਹਾਸਕ ਗਠਜੋੜ ਨੂੰ ਆਪਣਾ ਪੂਰਾ ਸਮਰਥਨ ਦਿੰਦੇ ਹੋਏ ਇੱਥੇ 2022 ਦੇ ਸ਼ੁਰੂ 'ਚ ਹੀ ਹੋਣ ਵਾਲੀ ਵਿਧਾਨ ਸਭਾ ਆਮ ਚੋਣਾਂ 'ਚ ਇਸ ਗਠਜੋੜ ਦੀ ਸਰਕਾਰ ਬਣਵਾਉਣ 'ਚ ਪੂਰੇ ਜੀ-ਜਾਨ ਨਾਲ ਹੁਣ ਤੋਂ ਹੀ ਜੁਟ ਜਾਣ।

After the alliance with Akali Dal Mayawatis first statement came out


Popular Posts
Just Now