ਕੇਂਦਰ ਸਰਕਾਰ ਵੱਲੋਂ ਬੁਲਾਏ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ, ਪੀਐੱਮ ਮੋਦੀ ਨੇ ਆਖੀ ਇਹ ਗੱਲ
LPTV / Chandigarh
ਨੈਸ਼ਨਲ ਡੈਸਕ: ਕੇਂਦਰ ਸਰਕਾਰ ਵੱਲੋਂ ਬੁਲਾਏ ਗਏ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਨਾਲ ਹੋਈ। ਸੈਸ਼ਨ ਸ਼ੁਰੂ ਹੁੰਦਿਆ ਹੀ ਵਿਰੋਧੀ ਧਿਰਾਂ ਵਲੋਂ ਲੋਕ ਸਭਾ ਵਿਚ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਤਕਨੀਕੀ ਖ਼ਾਮੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਸਪੀਕਰ ਨੇ ਕਿਹਾ ਕਿ ਇਸ ਦੀ ਜਾਂਚ ਕਰਵਾਈ ਜਾਵੇਗੀ। ਇਸ ਦੌਰਾਨ ਭਾਜਪਾ ਆਗੂ ਦਿਨੇਸ਼ ਸ਼ਰਮਾ ਨੇ ਰਾਜ ਸਭਾ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੌਜੂਦਾ ਸੰਸਦ ਮੈਂਬਰਾਂ ਲਈ ਇਹ ਇਸ ਲਈ ਵਿਸ਼ੇਸ਼ ਸਨਮਾਨ ਦੀ ਗੱਲ ਹੈ ਕਿਉਂਕਿ ਸਾਨੂੰ ਇਤਿਹਾਸ ਅਤੇ ਭਵਿੱਖ ਦੋਵਾਂ ਦੀ ਲੜੀ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਜਦੋਂ ਅਸੀਂ ਨਵੀਂ ਪਾਰਲੀਮੈਂਟ ਵਿਚ ਜਾਵਾਂਗੇ ਤਾਂ ਇਕ ਨਵੇਂ ਵਿਸ਼ਵਾਸ ਨਾਲ ਜਾਵਾਂਗੇ। ਮੈਂ ਸਾਰੇ ਮੈਂਬਰਾਂ ਅਤੇ ਹੋਰਾਂ ਦੇ ਯੋਗਦਾਨ ਲਈ ਧੰਨਵਾਦ ਕਰਦਾ ਹਾਂ। ਇਸ ਦੌਰਾਨ ਰਾਜ ਸਭਾ ਵਿਚ ਕਾਂਗਰਸੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਨਹਿਰੂ ਜੀ ਦਾ ਮੰਨਣਾ ਹੈ ਕਿ ਇਕ ਮਜ਼ਬੂਤ ਵਿਰੋਧੀ ਧਿਰ ਦੀ ਅਣਹੋਂਦ ਦਾ ਮਤਲਬ ਹੈ ਕਿ ਸਿਸਟਮ ਵਿਚ ਮਹੱਤਵਪੂਰਨ ਕਮੀਆਂ ਹਨ। ਜੇਕਰ ਕੋਈ ਮਜ਼ਬੂਤ ਵਿਰੋਧੀ ਧਿਰ ਨਹੀਂ ਹੈ, ਤਾਂ ਇਹ ਸਹੀ ਨਹੀਂ ਹੈ।
PM Modi said this at the beginning of the five day special session of Parliament called by the Central Government