ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਪੰਜਾਬ ਭਾਜਪਾ ਇਕਾਈ ਦੀ ਨੱਡਾ ਅਤੇ ਅਮਿਤ ਸ਼ਾਹ ਨਾਲ ਹੋਈ ਅਹਿਮ ਮੀਟਿੰਗ

ਪੰਜਾਬ ਭਾਜਪਾ ਇਕਾਈ ਦੀ ਨੱਡਾ ਅਤੇ ਅਮਿਤ ਸ਼ਾਹ ਨਾਲ ਹੋਈ ਅਹਿਮ ਮੀਟਿੰਗ


LPTV / Chandigarh

ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਹਲਚਲ ਹੁਣ ਤੋਂ ਸ਼ੁਰੂ ਹੋ ਗਈ ਹੈ। ਭਾਜਪਾ ਦੇ ਮਹਾਨ ਨੇਤਾਵਾਂ ਦੀ ਪਾਰਟੀ ਹੈੱਡਕੁਆਰਟਰ ਵਿਚ ਮੀਟਿੰਗ ਹੋਈ। ਇਸ ਬੈਠਕ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰਦੇਸ਼ ਇੰਚਾਰਜ ਦੁਸ਼ਯੰਤ ਗੌਤਮ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਕੁਝ ਹੋਰ ਆਗੂ ਮੌਜੂਦ ਰਹੇ। ਇਹ ਮੁਲਾਕਾਤ ਤਕਰੀਬਨ ਸਾਢੇ ਤਿੰਨ ਘੰਟੇ ਚੱਲੀ।

ਮੁਲਾਕਾਤ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਕਾਇਦਾ ਮੀਟਿੰਗ ਕੀਤੀ ਜਾ ਰਹੀ ਸੀ। ਇਸ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ। ਦੱਸ ਦੇਈਏ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨਾਂ ਕਾਰਨ ਭਾਜਪਾ ਲਈ ਸੂਬੇ ਦੇ ਰਾਜਨੀਤਿਕ ਸਮੀਕਰਨ ਬਦਲ ਗਏ ਹਨ।

ਦਰਅਸਲ, ਭਾਜਪਾ ਦੇ ਲੰਬੇ ਸਮੇਂ ਤੋਂ ਸਹਿਯੋਗੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਇਸ ਸਾਲ ਭਾਜਪਾ ਨਾਲ ਗੱਠਜੋੜ ਤੋੜ ਦਿੱਤਾ ਸੀ। ਇਸ ਮਗਰੋਂ ਹਾਲ ਹੀ ਵਿੱਚ ਅਕਾਲੀ ਦਲ ਨੇ ਮਾਇਆਵਤੀ ਦੀ ਪਾਰਟੀ ਬਸਪਾ ਨਾਲ ਗੱਠਜੋੜ ਕਰਨ ਦਾ ਐਲਾਨ ਕੀਤਾ ਹੈ।

ਖੇਤੀਬਾੜੀ ਕਾਨੂੰਨਾਂ ਖਿਲਾਫ ਸਭ ਤੋਂ ਵੱਧ ਅਸਰ ਪੰਜਾਬ ਵਿੱਚ ਹੋਇਆ ਹੈ ਅਤੇ ਕਿਸਾਨ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਨਾਰਾਜ਼ਗੀ ਦੇ ਮੱਦੇਨਜ਼ਰ ਭਾਜਪਾ ਨੂੰ ਸੂਬੇ ਵਿੱਚ ਮੁਸ਼ਕਲ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਗੌਰਤਲਬ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਅਕਾਲੀ ਦਲ ਨਾਲ ਮੁਕਾਬਲਾ ਕੀਤਾ ਅਤੇ 23 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ। ਇਸ ਨੇ ਸਿਰਫ ਤਿੰਨ ਸੀਟਾਂ ਜਿੱਤੀਆਂ ਸੀ। ਭਾਜਪਾ ਨੇ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

An important meeting was held with Nadda and Amit Shah of the Punjab BJP unit


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now