ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਨਾ INDIA, ਨਾ NDA… ਲੋਕ ਸਭਾ ਚੋਣਾਂ ਚ ਇਕੱਲਾ ਚੱਲੇਗਾ ਹਾਥੀ, ਮਾਇਆਵਤੀ ਨੇ ਵੀ ਦੱਸਿਆ ਕਾਰਨ

live-punjabi-tv


raghuvanshi /

ਨੈਸ਼ਨਲ ਡੈਸਕ : ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਆਪਣੇ ਜਨਮ ਦਿਨ ਦੇ ਮੌਕੇ ਤੇ ਲਖਨਊ ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਾਜਵਾਦੀ ਪਾਰਟੀ ਦੇ ਨਾਲ-ਨਾਲ ਭਾਜਪਾ ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਈਵੀਐਮ ਅਤੇ ਇੰਡੀਆ ਬਲਾਕ ਦਾ ਜ਼ਿਕਰ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਬਸਪਾ ਪੂਰੇ ਦੇਸ਼ ਵਿੱਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਆਧਾਰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।
ਗਠਜੋੜ ਦਾ ਜ਼ਿਕਰ ਕਰਦੇ ਹੋਏ ਮਾਇਆਵਤੀ ਨੇ ਕਿਹਾ, ਗਠਜੋੜ ਕਰਨ ਨਾਲ ਪਾਰਟੀ ਨੂੰ ਫਾਇਦਾ ਘੱਟ ਪਰ ਨੁਕਸਾਨ ਜ਼ਿਆਦਾ ਹੁੰਦਾ ਹੈ ਅਤੇ ਸਾਡੀ ਵੋਟ ਪ੍ਰਤੀਸ਼ਤਤਾ ਵੀ ਘੱਟ ਜਾਂਦੀ ਹੈ ਅਤੇ ਦੂਜੀਆਂ ਪਾਰਟੀਆਂ ਨੂੰ ਫਾਇਦਾ ਹੁੰਦਾ ਹੈ। ਇਸ ਲਈ ਜ਼ਿਆਦਾਤਰ ਪਾਰਟੀਆਂ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜਨਾ ਚਾਹੁੰਦੀਆਂ ਹਨ। ਸਾਡੀ ਪਾਰਟੀ ਲੋਕ ਸਭਾ ਚੋਣਾਂ ਇਕੱਲਿਆਂ ਲੜ ਕੇ ਵਧੀਆ ਨਤੀਜੇ ਲਿਆਵੇਗੀ। ਅਸੀਂ ਇਕੱਲੇ ਹੀ ਚੋਣ ਲੜਦੇ ਹਾਂ ਕਿਉਂਕਿ ਇਸ ਦੀ ਸੁਪਰੀਮ ਲੀਡਰਸ਼ਿਪ ਦਲਿਤ ਦੇ ਹੱਥਾਂ ਵਿਚ ਹੈ। ਗਠਜੋੜ ਕਰਨ ਨਾਲ ਬਸਪਾ ਦੀ ਸਾਰੀ ਵੋਟ ਗਠਜੋੜ ਪਾਰਟੀ ਨੂੰ ਜਾਂਦੀ ਹੈ ਜਦੋਂ ਕਿ ਉਸ ਗਠਜੋੜ ਦੀ ਵੋਟ ਖਾਸ ਕਰਕੇ ਉੱਚ ਜਾਤੀ ਦੀ ਵੋਟ ਬਸਪਾ ਨੂੰ ਨਹੀਂ ਜਾਂਦੀ। ਮਾਇਆਵਤੀ ਨੇ ਕਿਹਾ ਕਿ ਬਸਪਾ ਨੇ ਯੂਪੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੀਆਂ ਹਨ ਅਤੇ ਸਰਕਾਰ ਵੀ ਇਕੱਲਿਆਂ ਹੀ ਬਣਾਈ ਹੈ। ਉਨ੍ਹਾਂ ਕਿਹਾ ਕਿ ਬਸਪਾ ਮੁਫ਼ਤ ਵਿਚ ਕਿਸੇ ਦਾ ਸਮਰਥਨ ਨਹੀਂ ਕਰੇਗੀ ਪਰ ਚੋਣਾਂ ਤੋਂ ਬਾਅਦ ਗਠਜੋੜ ਬਾਰੇ ਸੋਚ ਸਕਦੀ ਹੈ। ਮਾਇਆਵਤੀ ਨੇ ਕਿਹਾ ਕਿ ਸਾਡੀ ਪਾਰਟੀ ਦੇਸ਼ ਵਿੱਚ ਜਲਦੀ ਹੀ ਐਲਾਨੀਆਂ ਜਾਣ ਵਾਲੀਆਂ ਲੋਕ ਸਭਾ ਚੋਣਾਂ ਦਲਿਤਾਂ, ਆਦਿਵਾਸੀਆਂ, ਅਤਿ ਪਛੜੇ ਮੁਸਲਮਾਨਾਂ ਅਤੇ ਘੱਟ ਗਿਣਤੀਆਂ ਦੇ ਬਲ ਤੇ ਇਕੱਲੇ ਲੜੇਗੀ।

Live punjabi tv


Popular Posts
Just Now