ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Weather Update- ਪੰਜਾਬ ਚ ਦਿਨ ਦੇ ਤਾਪਮਾਨ ਚ 0.9 ਡਿਗਰੀ ਦੀ ਗਿਰਾਵਟ, ਅੱਜ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

live-punjabi-tv


raghuvanshi /

ਸਟੇਟ ਡੈਸਕ: ਪੰਜਾਬ ਵਿੱਚ ਮੌਸਮ ਦਾ ਪੈਟਰਨ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੀਂਹ ਅਤੇ ਗੜੇਮਾਰੀ ਦੇ ਨਾਲ-ਨਾਲ ਅਸਮਾਨ ਚ ਬਿਜਲੀ ਵੀ ਚਮਕੇਗੀ।ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਚ ਕੁਝ ਥਾਵਾਂ ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦਿਨ ਦੇ ਤਾਪਮਾਨ ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 1.7 ਡਿਗਰੀ ਹੇਠਾਂ ਪਹੁੰਚ ਗਿਆ। ਅੰਮ੍ਰਿਤਸਰ ਦਾ ਤਾਪਮਾਨ 16.4 ਡਿਗਰੀ (ਆਮ ਨਾਲੋਂ 3.8 ਡਿਗਰੀ ਘੱਟ), ਲੁਧਿਆਣਾ ਦਾ 18.2 ਡਿਗਰੀ (ਆਮ ਨਾਲੋਂ 2.0 ਡਿਗਰੀ ਘੱਟ), ਪਟਿਆਲਾ 19.8 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਪਠਾਨਕੋਟ 15.5, ਗੁਰਦਾਸਪੁਰ 14.5, ਐਸਬੀਐਸ ਨਗਰ 18.3, ਬਰਨਾਲਾ ਦਾ 19.1 ਡਿਗਰੀ, ਫਰੀਦ 12 ਡਿਗਰੀ ਦਰਜ ਕੀਤਾ ਗਿਆ। ਫਿਰੋਜ਼ਪੁਰ 15.8 ਅਤੇ ਜਲੰਧਰ 16.8 ਡਿਗਰੀ ਰਿਹਾ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 3.3 ਡਿਗਰੀ ਵੱਧ ਗਿਆ ਹੈ। ਮੋਗਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦੇ ਨਾਲ ਠੰਢਾ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਚ 10.3, ਲੁਧਿਆਣਾ ਚ 9.4, ਪਟਿਆਲਾ ਚ 8.4, ਪਠਾਨਕੋਟ ਚ 9.2, ਬਠਿੰਡਾ ਚ 9.0, ਫਰੀਦਕੋਟ ਚ 9.0, ਗੁਰਦਾਸਪੁਰ ਚ 9.0, ਐੱਸ.ਬੀ.ਐੱਸ.ਨਗਰ ਚ 10.1 ਅਤੇ ਬਰਨਾਲਾ ਚ ਪਾਰਾ 9.0 ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਐਤਵਾਰ ਨੂੰ ਮੌਸਮ ਵਿਗੜ ਜਾਵੇਗਾ। ਸੋਮਵਾਰ ਨੂੰ ਪੰਜਾਬ ਚ ਕਈ ਥਾਵਾਂ ਤੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।

Live punjabi tv


Popular Posts
Just Now