ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿਪਾਹੀ ਨੇ ਚੰਡੀਗੜ੍ਹ ਪੁਲਿਸ ਤੇ ਲਾਏ ਥਰਡ ਡਿਗਰੀ ਟਾਰਚਰ ਦੇ ਦੋਸ਼, ਹਾਈ ਕੋਰਟ ਨੇ ਡੀਜੀਪੀ ਤੋਂ ਮੰਗਿਆ ਜਵਾਬ

live-punjabi-tv


raghuvanshi /

ਸਟੇਟ ਡੈਸਕ : ਪੰਜਾਬ ਹਰਿਆਣਾ ਹਾਈਕੋਰਟ ਵਿੱਚ ਫੌਜੀ ਨੂੰ ਥਰਡ ਡਿਗਰੀ ਟਾਰਚਰ ਦੇਣ ਦੇ ਮਾਮਲੇ ਦੀ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਥਰਡ ਡਿਗਰੀ ਟਾਰਚਰ ਦੀ ਵੀਡੀਓ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਨਾਲ ਹੀ ਹਾਈਕੋਰਟ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਸਿਪਾਹੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਚ ਉਸ ਨੇ ਆਪਣੀ ਪਤਨੀ ਤੇ ਗੰਭੀਰ ਦੋਸ਼ ਲਗਾਏ ਹਨ। ਸਿਪਾਹੀ ਅਨੁਸਾਰ ਉਸ ਦੀ ਪਤਨੀ ਦੇ ਕਹਿਣ ਤੇ ਉਸ ਨੂੰ ਨੰਗਾ ਕਰ ਕੇ ਕੁੱਟਿਆ ਗਿਆ।
ਭਾਰਤੀ ਫੌਜ ਵਿੱਚ ਤਾਇਨਾਤ ਸਿਪਾਹੀ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦੀ ਪਤਨੀ ਚੰਡੀਗੜ੍ਹ ਪੁਲੀਸ ਵਿੱਚ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਹੈ। ਸਿਪਾਹੀ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਉਸ ਦੀ ਪਤਨੀ ਸੀਨੀਅਰ ਕਾਂਸਟੇਬਲ ਦੇ ਕਹਿਣ ਤੇ ਸਿਪਾਹੀ ਨੂੰ ਥਾਣੇ ਲੈ ਗਿਆ। ਜਿੱਥੇ ਉਸ ਨੂੰ ਚੰਡੀਗੜ੍ਹ ਪੁਲਿਸ ਨੇ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਿਆ। ਸਿਪਾਹੀ ਨੇ ਦੱਸਿਆ ਕਿ ਉਸ ਨੂੰ ਥਰਡ ਡਿਗਰੀ ਟਾਰਚਰ ਦੇਣ ਦੀ ਵੀਡੀਓ ਵੀ ਬਣਾਈ ਗਈ ਹੈ। ਜਿਸ ਨੂੰ ਹਾਈਕੋਰਟ ਨੇ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ।
ਸਿਪਾਹੀ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ 12 ਨਵੰਬਰ 2023 ਨੂੰ ਚੰਡੀਗੜ੍ਹ ਪੁਲਿਸ ਨੇ ਸੈਕਟਰ 11 ਥਾਣੇ ਵਿੱਚ ਉਸ ਨਾਲ ਅਣਮਨੁੱਖੀ ਵਿਵਹਾਰ ਕੀਤਾ। ਉਸ ਨੂੰ ਇਹ ਧਮਕੀ ਵੀ ਦਿੱਤੀ ਗਈ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। ਸਿਪਾਹੀ ਦੀ ਇਸ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਥਰਡ ਡਿਗਰੀ ਟਾਰਚਰ ਦੀ ਵੀਡੀਓ ਨੂੰ ਸੁਰੱਖਿਅਤ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਪੀੜਤ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਡੀ.ਐਸ.ਪੀ ਦੇ ਪੱਧਰ ਤੋਂ ਹੇਠਾਂ ਨਾ ਹੋਵੇ।

Live punjabi tv


Popular Posts
Just Now