ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸ਼ਡਿਊਲ ਵਾਪਸ ਲੈ ਲਿਆ, ਜਾਣੋਂ ਕਾਰਨ
raghuvanshi /
ਸਟੇਟ ਡੈਸਕ : ਹਰਿਆਣਾ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਜੋ ਸ਼ਡਿਊਲ ਜਾਰੀ ਕੀਤਾ ਗਿਆ ਸੀ, ਉਸ ਨੂੰ ਬੀਤੇ ਦਿਨ ਹੀ ਵਾਪਸ ਲੈ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਐਜੂਕੇਸ਼ਨ ਨਿਰਦੇਸ਼ਕ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਦੇ ਸ਼ਡਿਊਲ ਦੇ ਵਾਪਸ ਲੈਣ ਦੀ ਅਪੀਲ ਕੀਤੀ ਹੈ।ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਸੀਬੀਐਸਈ ਅਤੇ ਹਰਿਆਣਾ ਸਕੂਲ ਸਿਖਿਆ ਬੋਰਡ ਦੀ ਦਸਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆਵਾਂ ਦੇ ਵਿਚ ਉਪਰੋਕਤ ਚੋਣ ਦਾ ਸ਼ਡਿਊਲ ਪੈਂਦਾ ਹੈ। ਜਸਟਿਸ ਭੱਲਾ ਨੇ ਦੱਸਿਆ ਕਿ ਨਿਰਦੇਸ਼ਕ ਦੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਵਿਦਿਆਰਥੀਆਂ ਦੇ ਹਿੱਤ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਦਾ ਸ਼ਡਿਊਲ ਵਾਪਸ ਲਿਆ ਗਿਆ ਹੈ।
Live punjabi tv