ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜਲਦ ਆਉਣਗੇ ਜ਼ੇਲ੍ਹ ਤੋਂ ਬਾਹਰ......

ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜਲਦ ਆਉਣਗੇ ਜ਼ੇਲ੍ਹ ਤੋਂ ਬਾਹਰ....


LPTV / Chandigarh

ਜੇਬੀਟੀ ਭਰਤੀ ਘੁਟਾਲੇ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਹੈ। ਜੂਨੀਅਰ ਬੇਸਿਕ ਟੀਚਰ (ਜੇਬੀਟੀ) ਭਰਤੀ ਘੁਟਾਲੇ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਹਰਿਆਣਾ ਦੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਨੂੰ ਹੁਣ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਜਾ ਸਕਦਾ ਹੈ।

ਤਿਹਾੜ ਜੇਲ ਅਥਾਰਟੀ ਨੇ ਆਪਣੇ ਵਕੀਲ ਅਮਿਤ ਸਾਹਨੀ ਨੂੰ ਦੱਸਿਆ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਜੇਬੀਟੀ (ਜੂਨੀਅਰ ਬੇਸਿਕ ਟ੍ਰੇਨਿੰਗ) ਕੇਸ ਵਿੱਚ ਆਪਣੀ ਸਜ਼ਾ ਪੂਰੀ ਕਰ ਲਈ ਹੈ ਤੇ ਉਹ ਵਿਸ਼ੇਸ਼ ਛੋਟ ਲਈ ਯੋਗ ਹੈ।

ਦੱਸ ਦਈਏ ਕਿ ਓਮਪ੍ਰਕਾਸ਼ ਚੌਟਾਲਾ ਅਤੇ ਉਸ ਦੇ ਬੇਟੇ ਅਜੇ ਚੌਟਾਲਾ ਨੂੰ ਜੇਬੀਟੀ ਭਰਤੀ ਘੁਟਾਲੇ ਵਿੱਚ 2013 ਵਿੱਚ 10 ਸਾਲ ਦੀ ਸਜਾ ਸੁਣਾਈ ਗਈ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੀ ਰਸਮੀ ਰਿਹਾਈ ਦੀ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਪੂਰੀ ਕੀਤੀ ਜਾ ਸਕਦੀ ਹੈ। ਉਸ ਦੇ ਵਕੀਲ ਨੇ ਦੱਸਿਆ ਕਿ ਚੌਟਾਲਾ ਦੀ ਸਜ਼ਾ ਬੀਤੀ ਰਾਤ ਪੂਰੀ ਹੋ ਗਈ ਹੈ। ਕੁਝ ਕਾਗਜ਼ੀ ਕਾਰਵਾਈ ਬਾਕੀ ਹੈ। ਜਿਵੇਂ ਹੀ ਕਾਰਵਾਈ ਪੂਰੀ ਹੋ ਜਾਵੇਗੀ, ਉਨ੍ਹਾਂ ਦੀ ਰਿਹਾਈ ਦੇ ਆਦੇਸ਼ ਅਧਿਕਾਰਤ ਤੌਰ 'ਤੇ ਜਾਰੀ ਕੀਤੇ ਜਾਣਗੇ।

ਦਰਅਸਲ, ਓਪੀ ਚੌਟਾਲਾ ਦੇ ਰਾਜ ਸਮੇਂ ਸਾਲ 1999-2000 ਵਿੱਚ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ 3206 ਜੇਬੀਟੀ ਅਧਿਆਪਕਾਂ ਦੀ ਭਰਤੀ ਵਿਚ ਨਿਯਮਾਂ ਦੀ ਪਾਲਣਾ ਨਾ ਕਰਕੇ ਆਪਣੀ ਇੱਛਾ ਮੁਤਾਬਕ ਉਮੀਦਵਾਰਾਂ ਦੀ ਭਰਤੀ ਕਰਨ ਦਾ ਦੋਸ਼ ਲਾਇਆ ਗਿਆ ਸੀ।

Om Prakash Chautalas sentence will be completed soon out of jail


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now