ED ਦੀ ਸ਼ਿਕਾਇਤ 'ਤੇ ਕੋਰਟ ਨੇ ਕੇਜਰੀਵਾਲ ਨੂੰ ਕੀਤਾ ਸੰਮਨ, 16 ਮਾਰਚ ਨੂੰ ਪੇਸ਼ ਹੋਣਾ ਪਵੇਗਾ
ਨੈਸ਼ਨਲ ਡੈਸਕ। ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸ਼ਿਕਾਇਤ 'ਤੇ ਵੀਰਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਦੱਸ ਦੇਈਏ ਕਿ ਈਡੀ ਦੇ 8 ਸੰਮਨਾਂ ਤੋਂ ਬਾਅਦ ਵੀ ਦਿੱਲੀ ਦੇ ਮੁੱਖ ਮੰਤਰੀ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈਡੀ ਨੇ ਮੁੜ ਅਦਾਲਤ ਦਾ ਦਰਵਾਜ਼ਾ ਖੜਕਾਇਆ।ਹਾਲਾਂਕਿ ਈਡੀ ਪਹਿਲਾਂ ਹੀ ਅਦਾਲਤ ਵਿੱਚ ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਕਰ ਚੁੱਕੀ ਹੈ। ਦਰਅਸਲ, ਪੰਜਵੇਂ ਸੰਮਨ ਤੋਂ ਬਾਅਦ ਈਡੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ 7 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ 17 ਫਰਵਰੀ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਇਹ ਦਲੀਲ ਦਿੰਦੇ ਹੋਏ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ ਕਿ ਉਹ ਬਜਟ ਸੈਸ਼ਨ ਕਾਰਨ ਅਗਲੀ ਤਰੀਕ 'ਤੇ ਪੇਸ਼ ਹੋਣਗੇ।
complaint ed court summoned kejriwal appear march 16