ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੇਲ੍ਹ 'ਚ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ 'ਚ ਢਿੱਲ, ਸੁਪਰਡੈਂਟ ਗ੍ਰਿਫਤਾਰ; UAPAਸਮੇਤ ਕਈ ਮਾਮਲੇ ਦਰਜ

ਜੇਲ੍ਹ 'ਚ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ 'ਚ ਢਿੱਲ, ਸੁਪਰਡ


ਨੈਸਨਲ ਡੈਸਕ : ਅਸਾਮ ਪੁਲਿਸ ਨੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਖਾਲਿਸਤਾਨੀ ਅੰਮਿ੍ਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਦੀ ਸੁਰੱਖਿਆ ਵਿਚ ਕੁਤਾਹੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇੰਨਾ ਹੀ ਨਹੀਂ ਨਿਪੇਨ ਦਾਸ ਖਿਲਾਫ ਯੂ.ਏ.ਪੀ.ਏ. ਤਹਿਤ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਉਸ ਦੇ ਖਿਲਾਫ ਅਪਰਾਧਿਕ ਸਾਜ਼ਿਸ਼ ਰਚਣ ਅਤੇ ਆਸਾਮ ਕੈਦੀ ਐਕਟ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ। ਡਿਬਰੂਗੜ੍ਹ ਜ਼ਿਲ੍ਹੇ ਦੇ ਵਧੀਕ ਪੁਲਿਸ ਸੁਪਰਡੈਂਟ (ਅਪਰਾਧ) ਸਿਜਲ ਅਗਰਵਾਲ ਨੇ ਦੱਸਿਆ ਕਿ ਨਿਪੇਨ ਦਾਸ ਨੂੰ ਵੀਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਅਗਰਵਾਲ ਨੇ ਕਿਹਾ, 'ਇਹ ਮਾਮਲਾ ਜੇਲ੍ਹ ਦੇ ਅੰਦਰ ਸੁਰੱਖਿਆ ਦੀ ਕਮੀ ਨਾਲ ਸਬੰਧਤ ਹੈ, ਜੋ ਪਿਛਲੇ ਮਹੀਨੇ ਸਾਹਮਣੇ ਆਇਆ ਸੀ। ਕਈ ਦੌਰ ਦੀ ਜਾਂਚ ਤੋਂ ਬਾਅਦ ਅਸੀਂ ਨਿਪੇਨ ਦਾਸ ਨੂੰ ਗ੍ਰਿਫਤਾਰ ਕੀਤਾ ਹੈ। ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ। ਉਹ ਜੇਲ੍ਹ ਦਾ ਮੁਖੀ ਸੀ। ਅਜਿਹੇ 'ਚ ਗਲਤੀ ਦੀ ਜ਼ਿੰਮੇਵਾਰੀ ਵੀ ਉਨ੍ਹਾਂ 'ਤੇ ਆ ਜਾਂਦੀ ਹੈ। ਇਸ ਤੋਂ ਪਹਿਲਾਂ ਅਸਾਮ ਦੇ ਡੀਜੀਪੀ ਗਿਆਨੇਂਦਰ ਪ੍ਰਤਾਪ ਸਿੰਘ ਨੇ 17 ਫਰਵਰੀ ਨੂੰ ਖੁਲਾਸਾ ਕੀਤਾ ਸੀ ਕਿ ਡਿਬਰੂਗੜ੍ਹ ਜੇਲ੍ਹ ਦੇ ਐਨਐਸਏ ਸੈੱਲ ਵਿੱਚੋਂ ਬਹੁਤ ਸਾਰੇ ਗ਼ੈਰ-ਕਾਨੂੰਨੀ ਯੰਤਰ ਬਰਾਮਦ ਹੋਏ ਹਨ। ਇਨ੍ਹਾਂ ਗੈਜੇਟਸ ਵਿੱਚ ਸਪਾਈ ਕੈਮ, ਸਮਾਰਟਫੋਨ, ਪੈੱਨ ਡਰਾਈਵ, ਬਲੂਟੁੱਥ ਆਦਿ ਸ਼ਾਮਲ ਹਨ। ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਨਾਲ ਜੁੜੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕਈ ਸਾਥੀਆਂ ਨੂੰ ਇਸ ਜੇਲ੍ਹ ਵਿੱਚ ਰੱਖਿਆ ਗਿਆ ਹੈ।

Lax Security Khalistani Amritpal Singh Prison Superintendent Arrested UAPA Registered Latest News Livepunjabitv


Popular Posts
Just Now